24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਖ਼ਾਲਸਾ ਗਰਲਜ਼ ਕਾਲਜ ਵਿਖੇ ਆਤਮ ਰੱਖਿਆ ਸੰਬੰਧੀ ਕੀਤਾ ਜਾਗਰੂਕ <br/>

ਅਜੀਤ ਡੈਸਕ 28-02-2026
ਮੋਰਿੰਡਾ, 27 ਫਰਵਰੀ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਵਿਦਿਆਰਥਣਾਂ ਨੂੰ ਕਾਲਜ ਦੀ ਪੁਰਾਣੀ ਵਿਦਿਆਰਥਣ ਹਰਜਿੰਦ ਕੌਰ ਮਾਂਗਟ ਵਲੋਂ ਆਤਮ ਰੱਖਿਆ ਸਬੰਧੀ ਜਾਗਰੂਕ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਹਰਜਿੰਦ ਕੌਰ ਮਾਂਗਟ ਵਲੋਂ ਵਿਦਿਆਰਥਣਾਂ ਨੂੰ ਆਤਮ ਰੱਖਿਆ ਕਿਵੇਂ ਕਰਨੀ ਹੈ, ਗ਼ਲਤ ਅਨਸਰਾਂ ਦਾ ਕਿਵੇਂ ਸਾਹਮਣਾ ਕਰਨਾ ਹੈ, ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਅਜੋਕੇ ਅਸੁਰੱਖਿਅਤ ਮਾਹੌਲ ਵਿਚ ਹਰ ਅਧਿਆਪਕਾ ਅਤੇ ਮਾਂ ਦਾ ਫ਼ਰਜ਼ ਹੈ ਕਿ ਉਹ ਲੜਕੀਆਂ ਨੂੰ ਆਤਮ ਰੱਖਿਆ ਬਾਰੇ ਦੱਸੇ | ਜਦੋਂ ਕੁੱਝ ਵੀ ਅਸੁਰੱਖਿਅਤ ਲੱਗੇ ਤਾਂ ਐਮਰਜੈਂਸੀ ਨੰਬਰਾਂ 'ਤੇ ਕਾਲ ਕਰਨੀ ਚਾਹੀਦੀ ਹੈ |

ਪਿਛਲੀ ਖ਼ਬਰ ਕੇਜਰੀਵਾਲ ਅਤੇ ਸਿਸੋਦੀਆ ਦੇ ਬਰੀ ਹੋਣ ਨਾਲ ਸਚਾਈ ਦੀ ਜਿੱਤ ਹੋਈ-ਡਾ. ਗੌਤਮ ਅਗਲੀ ਖ਼ਬਰ ਸਾਬਕਾ ਸਪੀਕਰ ਰਾਣਾ ਕੇ.ਪੀ. ਨੇ ਵੋਹਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।