24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕੇਜਰੀਵਾਲ ਅਤੇ ਸਿਸੋਦੀਆ ਦੇ ਬਰੀ ਹੋਣ ਨਾਲ ਸਚਾਈ ਦੀ ਜਿੱਤ ਹੋਈ-ਡਾ. ਗੌਤਮ

ਅਜੀਤ ਡੈਸਕ 28-02-2026
ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਜੇ ਐਸ ਨਿੱਕੂਵਾਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆਂ ਦੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੀ ਇੱਕ ਅਦਾਲਤ ਵਲੋਂ ਬਰੀ ਕੀਤੇ ਜਾਣ ਨਾਲ ਸਚਾਈ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਅਤੇ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਚੇਅਰਮੈਨ ਡਾ. ਸੰਜੀਵ ਗੌਤਮ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸ਼ਰਾਬ ਘੋਟਾਲਾ ਬਣਾ ਕੇ ਪਾਰਟੀ ਪ੍ਰਧਾਨ ਕੇਜਰੀਵਾਲ ਅਤੇ ਸ਼ਿਸੋਦੀਆ ਨੂੰ ਜਾਣ-ਬੁੱਝ ਕੇ ਬਦਲਾ ਲਉ ਨੀਤੀ ਤਹਿਤ ਤੰਗ ਪ੍ਰੇਸ਼ਾਨ ਕੀਤਾ ਗਿਆ ਸੀ | ਪ੍ਰੰਤੂ ਹੁਣ ਅਦਾਲਤ ਨੇ ਸਾਰਿਆਂ ਨੂੰ ਬਾ ਇੱਜ਼ਤ ਬਰੀ ਕਰਕੇ ਆਪ ਦੀ ਇਮਾਨਦਾਰੀ ਦਾ ਸਬੂਤ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ ਢਾਹੇ, ਸੈਣੀ ਭਲਾਈ ਬੋਰਡ ਦੇ ਮੈਂਬਰ ਜੁਝਾਰ ਸਿੰਘ ਮੁਲਤਾਨੀ, ਸੋਹਣ ਸਿੰਘ ਨਿੱਕੂਵਾਲ, ਅਵਤਾਰ ਸਿੰਘ ਫੱਲੀ, ਜਗਜੀਤ ਸਿੰਘ ਜੱਗੀ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਆਪ ਆਗੂ ਜਸਵੀਰ ਸਿੰਘ ਅਰੋੜਾ, ਬਾਬਾ ਜਰਮਨ ਸਿੰਘ ਆਦਿ ਵੀ ਹਾਜ਼ਰ ਸਨ |


ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮੀਟਿੰਗ 5 ਨੂੰ ਅਗਲੀ ਖ਼ਬਰ ਖ਼ਾਲਸਾ ਗਰਲਜ਼ ਕਾਲਜ ਵਿਖੇ ਆਤਮ ਰੱਖਿਆ ਸੰਬੰਧੀ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।