24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮੁਲਾਜ਼ਮ ਆਗੂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗਿ੍ਫ਼ਤਾਰ ਕਰਨ ਵਿਰੁੱਧ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 28-02-2026
ਮੋਰਿੰਡਾ, 27 ਫਰਵਰੀ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਨਜਾਇਜ਼ ਹਿਰਾਸਤ ਵਿਚ ਲੈਣ ਦੇ ਰੋਸ ਵਜੋਂ ਅੱਜ ਬਿਜਲੀ ਵਿਭਾਗ ਦੇ ਸਮੂਹ ਮੁਲਾਜ਼ਮਾਂ ਵਲੋਂ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਗਿ੍ਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੁਲਾਜ਼ਮਾਂ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਦੱਸਿਆ ਕਿ ਜੋਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਤੇ ਸਾਂਝੇ ਸੱਦੇ ਤੇ ਖੰਡ ਮਿੱਲ ਸ਼ੇਰੋਂ (ਤਰਨਤਾਰਨ) ਦੀ ਜਮੀਨ ਦੀ ਮਾਲਕੀ ਪੁੱਡਾ ਨੂੰ ਤਬਦੀਲ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਅਤੇ ਹੋਰ ਸੰਘਰਸ਼ੀ ਜਥੇਬੰਦੀਆਂ ਵਲੋਂ ਸ਼ਾਂਤਮਈ ਰੋਸ ਧਰਨਾ ਦਿੱਤਾ ਜਾ ਰਿਹਾ ਸੀ | ਇਸ ਧਰਨੇ ਵਿਚ ਸ਼ਾਮਲ ਕਿਸਾਨ ਆਗੂਆਂ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਕਨਵੀਨਰ ਸਾਥੀ ਗੁਰਪ੍ਰੀਤ ਸਿੰਘ ਗੰਡੀ ਵਿੰਡ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਪੁਲਿਸ ਵਲੋਂ ਨਜਾਇਜ਼ ਗਿ੍ਫਤਾਰ ਕੀਤਾ ਗਿਆ | ਇਹਨਾਂ ਨਜਾਇਜ਼ ਗਿ੍ਫ਼ਤਾਰੀਆਂ ਦੇ ਵਿਰੋਧ ਵਿਚ ਸਮੂਚੇ ਪੰਜਾਬ ਅੰਦਰ ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਜੋਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਬਿਜਲੀ ਮੁਲਾਜ਼ਮਾਂ ਵਲੋਂ ਮੋਰਿੰਡਾ ਵਿਖੇ ਰੈਲੀ ਕੀਤੀ ਗਈ | ਉਹਨਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਅਤੇ ਸਾਥੀ ਗੁਰਪ੍ਰੀਤ ਸਿੰਘ ਗੰਡੀ ਵਿੰਡ ਦੀ ਪੁਲਿਸ ਵਲੋਂ ਕੀਤੀ ਗਈ ਨਾਜਾਇਜ਼ ਗਿ੍ਫਤਾਰੀ ਦੀ ਅਸੀਂ ਨਿੰਦਾ ਕਰਦੇ ਹਾਂ ਅਤੇ ਸਰਕਾਰ ਤੋਂ ਜ਼ੋਰਦਾਰ ਮੰਗ ਕਰਦੇ ਹਾਂ ਕਿ ਗਿ੍ਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਬੁਲਾਰਿਆਂ ਨੇ ਆਖਿਆ ਕਿ ਇਹ ਕੰਮ ਜਮਹੂਰੀਅਤ ਵਿਰੋਧੀ ਹੈ | ਸੰਘਰਸ਼ ਕਰਨਾ ਸਾਡਾ ਹੱਕ ਹੈ ਜਿਸ ਨੂੰ ਕਿ ਪੰਜਾਬ ਸਰਕਾਰ ਸਾਡੇ ਤੋਂ ਖੋਹਣਾ ਚਾਹੁੰਦੀ ਹੈ | ਇਸ ਰੈਲੀ ਨੂੰ ਮਿਨਿਸਟਰੀਅਲ ਸਰਵਿਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਬਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਜਦੋਂ ਤੱਕ ਕਿਸਾਨ ਆਗੂ ਅਤੇ ਗੁਰਪ੍ਰੀਤ ਸਿੰਘ ਗੱਡੀਵਿੰਡ ਤੇ ਕੀਤਾ ਪਰਚਾ ਰੱਦ ਨਹੀਂ ਹੁੰਦਾ ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ | ਇਸ ਰੈਲੀ ਵਿਚ ਐਮ.ਐਸ.ਯੂ. ਦੇ ਡਿਵੀਜ਼ਨ ਪ੍ਰਧਾਨ ਸਿਮਰਪ੍ਰੀਤ ਸਿੰਘ, ਸ਼ਹਿਰੀ ਮੋਰਿੰਡਾ ਤੋਂ ਟੀ ਐਸ ਯੂ ਦੇ ਪ੍ਰਧਾਨ ਗੁਲਜਾਰ ਸਿੰਘ, ਡਿਵੀਜ਼ਨ ਸਕੱਤਰ ਬਲਜਿੰਦਰ ਸਿੰਘ, ਮਨੋਜ ਕੁਮਾਰ, ਗੁਰਨਾਮ ਸਿੰਘ, ਗੁਰਦਿਆਲ ਸਿੰਘ, ਮੈਡਮ ਪਰਮਜੀਤ ਕੌਰ, ਮਲਕੀਤ ਸਿੰਘ, ਜਗਦੀਪ ਸਿੰਘ, ਆਦਿ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਹੋਲੇ ਮਹੱਲੇ 'ਤੇ ਖ਼ਾਲਸਾ ਕਾਲਜ ਵਿਖੇ ਸੰਗਤਾਂ ਲਈ ਕੀਤਾ ਜਾਵੇਗਾ ਮੁਫ਼ਤ ਰਿਹਾਇ... ਅਗਲੀ ਖ਼ਬਰ ਨੌਜਵਾਨ ਦੀ ਲਾਸ਼ ਮਿਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।