24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਹੋਲੇ ਮਹੱਲੇ 'ਤੇ ਖ਼ਾਲਸਾ ਕਾਲਜ ਵਿਖੇ ਸੰਗਤਾਂ ਲਈ ਕੀਤਾ ਜਾਵੇਗਾ ਮੁਫ਼ਤ ਰਿਹਾਇਸ਼ ਦਾ ਪ੍ਰਬੰਧ <br/>

ਅਜੀਤ ਡੈਸਕ 28-02-2026
ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਜੇ ਐਸ ਨਿੱਕੂਵਾਲ)-ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮੁਹੱਲਾ ਮੌਕੇ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਦੇਸ਼ਾਂ ਵਿਦੇਸ਼ਾਂ ਤੋਂ ਆਈ ਸੰਗਤ ਲਈ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਕੀਤਾ ਜਾਵੇਗਾ | ਸਭਾ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੇ ਦੱਸਿਆ ਕਿ ਖ਼ਾਲਸਾ ਕਾਲਜ ਵਿਖੇ 2 ਮਾਰਚ ਤੋਂ 4 ਮਾਰਚ ਤੱਕ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਉਣਨਾ ਕਿਹਾ ਕਿ ਸੰਗਤਾਂ ਲਈ ਪੀਣ ਵਾਲੇ ਪਾਣੀ, ਬਿਜਲੀ, ਫਲੱਸ਼ਾ ਦਾ ਪ੍ਰਬੰਧ, ਸੰਗਤਾਂ ਲਈ ਗੱਦੇ ਅਤੇ ਬੱਚਿਆਂ ਵਾਲੇ ਪਰਿਵਾਰ ਲਈ ਬਿਸਤਰਿਆਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ | ਇਸ ਤੋਂ ਬਿਨਾਂ ਡਾਕਟਰੀ ਸਹੂਲਤ ਵੀ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਮੌਕੇ ਡਾ. ਰਾਮ ਆਸਰਾ ਸਿੰਘ, ਮੇਹਰ ਸਿੰਘ ਨਿੱਕੂਵਾਲ, ਨਿਰਮਲ ਸਿੰਘ ਹਰੀਵਾਲ, ਪਿਆਰਾ ਸਿੰਘ ਬਲੋਲੀ, ਪਰਮਜੀਤ ਸਿੰਘ ਬੱਢਲ, ਬਲਦੇਵ ਸਿੰਘ ਨਿੱਕੂਵਾਲ, ਗੁਰਨਾਮ ਸਿੰਘ ਮਟੌਰ, ਬਾਬਾ ਭਗਵੰਤ ਸਿੰਘ, ਸਟੇਟ ਐਵਰਡੀ ਹਰੀਸ ਚੰਦਰ, ਜ਼ਸਵੰਤ ਸਿੰਘ ਬੇਲਾ, ਹਰਜਿੰਦਰ ਸਿੰਘ ਗੱਜਪੁਰ, ਗੁਰਬਚਨ ਸਿੰਘ ਲੋਧੀਪੁਰ, ਗੁਰਦੇਵ ਸਿੰਘ ਰਾਏਪੁਰ ਸਾਹਨੀ, ਕਰਨੈਲ ਸਿੰਘ ਭਾਓਵਾਲ, ਹਰਪਾਲ ਸਿੰਘ ਗੱਜਪੁਰ, ਕਰਮ ਸਿੰਘ ਗੱਜਪੁਰ, ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਭਾ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਮੁਲਾਜ਼ਮ ਆਗੂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗਿ੍ਫ਼ਤਾਰ ਕਰਨ ਵਿਰੁੱਧ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।