24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਧਾਰਮਿਕ ਸਮਾਗਮ <br/>

ਅਜੀਤ ਡੈਸਕ 28-02-2026
ਮੋਰਿੰਡਾ, 27 ਫਰਵਰੀ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਈ ਦੀਪ ਸਿੰਘ ਘੜੂੰਆਂ ਅਤੇ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ ਧਾਰਮਿਕ ਸਮਾਗਮ ਵਿਚ ਕਰਵਾਏ ਕੀਰਤਨ ਤੇ ਕਥਾ ਦਰਬਾਰ 'ਚ ਭਾਈ ਅਵਤਾਰ ਸਿੰਘ ਆਲਮ, ਜਸਵੰਤ ਸਿੰਘ ਪਰਵਾਨਾ, ਮਨਦੀਪ ਸਿੰਘ ਮੁਰੀਦ, ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਆਦਿ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਪਰਮਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਜਥੇਦਾਰ ਨਰਿੰਦਰ ਸਿੰਘ ਹਰਨੌਲੀ ਪ੍ਰਧਾਨ ਵਰਲਡ ਸਿੱਖ ਮਿਸ਼ਨ, ਵਿੱਤ ਸਕੱਤਰ ਭਾਈ ਕੁਲਵੰਤ ਸਿੰਘ, ਰਣਜੀਤ ਸਿੰਘ ਬਾਦਲ, ਰਣਜੀਤ ਸਿੰਘ, ਪਿ੍ਥੀ ਸਿੰਘ, ਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਬਲਕਾਰ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ ਗੋਗੀ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਪਿ੍ਤਪਾਲ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਬਰਿੰਦਰ ਸਿੰਘ, ਸਮਰਜੀਤ ਸਿੰਘ, ਪਾਲ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਰੋਪੜ ਨੂੰ ਇਮਤਿਹਾਨ ਸੰਬੰਧੀ ਸਮੱਗਰੀ ਭੇਟ ਅਗਲੀ ਖ਼ਬਰ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਹੋਲੇ ਮਹੱਲੇ 'ਤੇ ਖ਼ਾਲਸਾ ਕਾਲਜ ਵਿਖੇ ਸੰਗਤਾਂ ਲਈ ਕੀਤਾ ਜਾਵੇਗਾ ਮੁਫ਼ਤ ਰਿਹਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।