ਘਨੌਲੀ, 27 ਫਰਵਰੀ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਲੋਧੀ ਮਾਜਰਾ ਘਨੌਲੀ ਵਲੋਂ ਇਲਾਕੇ ਦੇ ਕਿਸਾਨਾਂ ਨਾਲ ਮਿਲ ਕੇ ਮੱਧੋ ਮਾਜਰਾ, ਦਬੁਰਜੀ ਵਿਖੇ ਪਲਾਂਟ ਦੀ ਝੀਲਾਂ ਕਾਰਨ ਆਈ ਸੇਮ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੇਨ ਗੇਟ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਇਲਾਕਾ ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ, ਗਿਆਨ ਸਿੰਘ ਘਨੌਲੀ, ਮਾਸਟਰ ਜਗਤਾਰ ਸਿੰਘ ਮਾਸਟਰ ਅਵਤਾਰ ਸਿੰਘ ਨੇ ਕਿਹਾ ਕਿ ਪਲਾਂਟ ਦੀਆਂ ਝੀਲਾਂ ਵਿਚ ਪਾਣੀ ਛੱਡਣ ਕਾਰਨ ਮੱਧੋ ਮਾਜਰਾ ਤੇ ਦਬੁਰਜੀ ਦੇ ਕਿਸਾਨਾਂ ਦੀ ਪ੍ਰਤੀ ਏਕੜ 60/70 ਹਜਾਰ ਰੁਪਏ ਦਾ ਨੁਕਸਾਨ ਹੋਇਆ ਹੈ | ਉਹਨਾਂ ਨੇ ਜਿੱਥੇ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਦਿਆਂ ਜਿੱਥੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ | ਇਸ ਦੌਰਾਨ ਇਲਾਕਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਅਤੇ ਕਿਸਾਨਾਂ ਦੀ ਮੀਟਿੰਗ ਪਲਾਂਟ ਦੇ ਡਿਪਟੀ ਚੀਫ ਪਰਮਿੰਦਰ ਸਿੰਘ ਨਾਲ ਹੋਈ ਤਾਂ ਉਹਨਾਂ ਨੇ ਦੱਸਿਆ ਕਿ ਉਨਾਂ ਨੇ ਉਹਨਾਂ ਨੂੰ ਪੂਰਨ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਜਿੱਥੇ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਗੁਰਜੋਤ ਸਿੰਘ, ਹਰਜੀਤ ਸਿੰਘ, ਪ੍ਰੇਮ ਸਿੰਘ, ਸੋਮਾ ਸਿੰਘ, ਬਲਵਿੰਦਰ ਸਿੰਘ ਸਰਬਜੀਤ ਸਿੰਘ, ਸਤਵੰਤ ਸਿੰਘ ਹਰਬੰਸ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ |