23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਨਗਰ ਕੌਂਸਲ ਵਲੋਂ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ <br/>

ਅਜੀਤ ਡੈਸਕ 28-02-2026
ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਜੇ ਐਸ ਨਿੱਕੂਵਾਲ)-ਖਾਲਸਾਈ ਸ਼ਾਨੋ ਸ਼ੌਕਤ ਦੇ ਪ੍ਰਤੀਕ ਹੋਲੇ ਮਹੱਲੇ ਦੇ ਕੌਮੀ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿਚ ਸ਼੍ਰੀ ਅਨੰਦਪੁਰ ਸਾਹਿਬ ਤੋਂ ਪੁਰਾਤਨ ਮਾਤਾ ਸੀਤਲਾ ਮੰਦਿਰ ਅਤੇ ਇਸ ਤੋਂ ਇਲਾਵਾ ਇਲਾਕੇ ਦੇ 25, 26 ਪਿੰਡਾਂ ਨੂੰ ਜੋੜਨ ਵਾਲੀ ਸੜਕ ਜਿਸ ਸੱਧੇਵਾਲ, ਬਾਸੋਵਾਲ, ਗੰਗੂਵਾਲ, ਸਜਮੌਰ, ਬੀਕਾਪੁਰ, ਗੰਭੀਰਪੁਰ, ਸੁਹੇਲਾ ਘੋੜਾ, ਢਰੂ ਆਦਿ ਸ਼ਾਮਲ ਹਨ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਲਾਕੇ ਦੇ ਲੋਕਾਂ ਦੀ ਮੰਗ ਸੀ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਨ ਵਾਲੇ ਰਸਤੇ ਨੂੰ ਚੌੜਾ ਕੀਤਾ ਜਾਵੇ | ਜਦੋਂ ਅਗੰਮਪਰ ਰੇਲਵੇ ਫਾਟਕ ਲੱਗ ਜਾਂਦਾ ਹੈ ਉਸ ਸਮੇਂ ਨੰਗਲ ਡੈਮ ਅਤੇ ਚੰਡੀਗੜ੍ਹ ਜਾਣ ਵਾਲੇ ਲੋਕਾਂ ਨੂੰ ਜਾਮ ਲੱਗਣ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਤੋਂ ਇਲਾਵਾ ਜਿਵੇਂ ਕਿ ਹੋਲੇ ਮਹੱਲੇ ਦਾ ਤਿਉਹਾਰ ਵਿਸਾਖੀ ਜਾਂ ਹੋਰ ਤਿਉਹਾਰਾਂ ਦੇ ਦਿਨਾਂ ਵਿੱਚ ਅਕਸਰ ਹੀ ਮੁੱਖ ਮਾਰਗ ਤੇ ਜਾਮ ਲੱਗ ਜਾਂਦਾ ਹੈ | ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਪਰੇਸ਼ਾਨੀ ਤੋਂ ਇਹ ਰਸਤਾ ਇਕ ਮਾਤਰ ਹੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਮਾਰਗ ਹੈ | ਇਸ ਦੇ ਚੌੜਾ ਹੋਣ ਨਾਲ ਇਲਾਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ, ਵਿਜੇ ਗਰਚਾ, ਜਸਵੀਰ ਕੌਰ ਗਰਚਾ ਕੌਂਸਲਰ, ਰਾਜ ਰਾਣੀ, ਹਰਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਬ੍ਰਹਮ ਕੁਮਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਸਪਾ ਵਲੋਂ ਦਲਿਤਾਂ ਨਾਲ ਧੱਕੇਸ਼ਾਹੀ ਖ਼ਿਲਾਫ਼ ਐੱਸ. ਐੱਸ. ਪੀ. ਦਫਤਰ ਦੇ ਬਾਹਰ ਪ੍ਰਦਰਸ਼ਨ <br/> ਅਗਲੀ ਖ਼ਬਰ ਅਰਸ਼ਦੀਪ ਦੀ ਯਾਦ 'ਚ ਖ਼ੂਨਦਾਨ ਕੈਂਪ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।