15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਰਕਾਰੀ ਮਿਡਲ ਸਕੂਲ ਗੱਗੋਂ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਲਗਾਈ <br/>

ਅਜੀਤ ਡੈਸਕ 01-03-2026
ਸ੍ਰੀ ਚਮਕੌਰ ਸਾਹਿਬ, 28 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਮਿਡਲ ਸਕੂਲ ਗੱਗੋਂ ਵਿਖੇ ਪੰਜਾਬ ਰਾਜ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਚੰਡੀਗੜ੍ਹ ਦੇ ਵਾਤਾਵਰਨ ਸਿੱਖਿਆ ਪ੍ਰੋਗਰਾਮਾਂ ਦੀ ਚੱਲ ਰਹੀ ਮਿਸ਼ਨ ਲਾਈਫ ਲੜੀ ਤਹਿਤ ਸਕੂਲ ਇੰਚਾਰਜ ਬਲਵਿੰਦਰ ਸਿੰਘ ਅਤੇ ਸਕੂਲ ਦੇ ਈਕੋ ਕਲੱਬ ਇੰਚਾਰਜ ਵਿਵੇਕ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਅੱਜ ਵਾਤਾਵਰਨ ਜਾਗਰੂਕਤਾ ਸੰਬੰਧੀ ਵਰਕਸ਼ਾਪ ਲਗਾਈ ਗਈ | ਜਿਸ ਵਿਚ ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਕੂਲ ਵਿਚ ਕਿਚਨ ਗਾਰਡਨ ਤਿਆਰ ਕੀਤਾ ਗਿਆ | ਇਸ ਮੌਕੇ ਬਲਾਕ ਵਾਤਾਵਰਣ ਕੋਆਰਡੀਨੇਟਰ ਕੁਲਵੰਤ ਸਿੰਘ ਬਲਾਕ ਸਲੋਰਾ ਨੇ ਵਿਸ਼ੇਸ ਤੌਰ ਤੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਅਜੋਕੇ ਵਾਤਾਵਰਨ ਨੂੰ ਕਿਵੇਂ ਸਾਫ ਰੱਖਿਆ ਜਾ ਸਕਦਾ ਸੰਬੰਧੀ ਵਿਸਥਾਰਤ ਜਾਣਕਾਰੀ ਦਿੱਤੀ | ਇਸ ਦੇ ਨਾਲ ਵਿਸ਼ਵ ਪੱਧਰੀ ਸੰਸਥਾ ਯੂਨਾਈਟਡ ਨੇਸ਼ਨ ਇਨਵਾਇਰਮੈਂਟ ਪ੍ਰੋਗਰਾਮ (ਯੂ:ਐਨ:ਈ:ਪੀ) ਦੇ ਮਿਥੇ ਟੀਚਿਆਂ ਨੂੰ ਭਾਰਤ ਸਰਕਾਰ ਦੇ ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਵਿਭਾਗ ਵਲੋਂ ਮਿਸ਼ਨ ਲਾਈਫ ਰਾਹੀਂ ਪੂਰਾ ਕਰਨ ਦੀ ਲੜੀ ਤਹਿਤ ਸਕੂਲ ਵਿਚ ਵਾਤਾਵਰਨ ਦੇ ਘਟਕਾਂ ਹਵਾ, ਪਾਣੀ, ਧਰਤੀ, ਊਰਜਾ, ਫੁਟਕਲ ਪ੍ਰਬੰਧਨ ਅਤੇ ਭੋਜਨ ਪਹਿਲੂਆਂ ਰਾਹੀਂ ਜ਼ੀਰੋ ਵੇਸਟ ਪ੍ਰਣਾਲੀ ਅਪਣਾਉਣ ਲਈ ਵਿਦਿਆਰਥੀਆਂ ਨੂੰ ਹੋਰ ਪ੍ਰੇਰਿਤ ਕੀਤਾ ਗਿਆ | ਇਸ ਉਪਰੰਤ ਸਕੂਲ ਦੇ ਖਿੱੜਦੇ ਫੁੱਲ ਈਕੋ ਕਲੱਬ ਦੇ ਵਿਦਿਆਰਥੀਆਂ ਨੂੰ ਰਿਸੋਰਸ ਪਰਸਨ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਰਿਸੋਰਸ ਪਰਸਨ ਕੁਲਵੰਤ ਸਿੰਘ ਨੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਤਿਆਰ ਕੀਤੇ ਗਏ ਕਿਚਨ ਗਾਰਡਨ ਦੀ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਗੁਰਜੀਤ ਸਿੰਘ ਕੰਪਿਊਟਰ ਫੈਕਲਟੀ, ਮੈਡਮ ਹਰਲੀਨ ਗਿੱਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੱਗੋਂ ਤੋਂ ਹਰਿੰਦਰ ਸਿੰਘ ਅਤੇ ਡਿੰਪਲ ਸਿੰਗਲਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ 14 ਨੂੰ ਬਦਲਾਅ ਰੈਲੀ ਕਰਕੇ ਅਗਾਮੀਂ ਵਿਧਾਨ ਸਭਾ ਚੋਣਾਂ ਦਾ ਕਰੇਗੀ ਆਗਾਜ਼-ਡਾ. ਸੁਭਾਸ਼ ਸ਼ਰਮਾ <br/> ਅਗਲੀ ਖ਼ਬਰ ਬਜ਼ੁਰਗਾਂ ਦੇ ਸਤਿਕਾਰ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।