15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੈਂਗਸਟਰਾਂ 'ਤੇ ਵਾਰ ਦਾ 39ਵਾਂ ਦਿਨ ਪੰਜਾਬ ਪੁਲਿਸ ਵਲੋਂ 548 ਥਾਈਾ ਛਾਪੇਮਾਰੀ, 224 ਕਾਬੂ <br/>

ਅਜੀਤ ਡੈਸਕ 01-03-2026
ਚੰਡੀਗੜ੍ਹ, 28 ਫਰਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 39ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ 'ਤੇ ਵਾਰ' - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ | ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ |
ਮੁਹਿੰਮ ਦੇ 39ਵੇਂ ਦਿਨ, ਪੁਲਿਸ ਟੀਮਾਂ ਨੇ 224 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ 'ਚੋਂ 17 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ ਦੀ ਕੁੱਲ ਗਿਣਤੀ 12,024 ਹੋ ਗਈ ਹੈ |
ਇਸ ਤੋਂ ਇਲਾਵਾ 111 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 136 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿਛੋਂ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀ.ਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 364ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 89 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2.3 ਕਿਲੋ ਹੈਰੋਇਨ, 1.8 ਕਿਲੋ ਅਫ਼ੀਮ, 1766 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਦੇ ਨਾਲ ਸਿਰਫ਼ 364 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,616 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ |


ਪਿਛਲੀ ਖ਼ਬਰ ਪਿੰਡ ਬੂਰਮਾਜਰਾ ਵਿਖੇ ਖ਼ੂਨਦਾਨ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਅਫ਼ੀਮ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।