ਮੋਰਿੰਡਾ, 28 ਫਰਵਰੀ (ਤਰਲੋਚਨ ਸਿੰਘ ਕੰਗ)-ਆਮ ਆਦਮੀ ਕਲੀਨਿਕ ਬੂਰਮਾਜਰਾ ਵਿਖੇ ਹੋਲਾ-ਮਹੱਲਾ ਦੇ ਸਬੰਧ ਵਿਚ ਖ਼ੂਨਦਾਨ ਕੈਂਪ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਅਫ਼ਸਰ ਡਾ. ਕੋਮਲ ਕੌੜਾ ਨੇ ਦੱਸਿਆ ਕਿ ਰੂਪਨਗਰ ਬਲੱਡ ਬੈਂਕ ਤੋਂ ਆਈ ਟੀਮ ਵਲੋਂ 28 ਯੂਨਿਟ ਖੂਨ ਇਕੱਤਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਿੰਦਰ ਕੁਮਾਰ, ਬਲਵਿੰਦਰ ਕੌਰ, ਰਜਿੰਦਰ ਸਿੰਘ, ਗੁਰਪ੍ਰੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ ਅਤੇ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ |