15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੁ: ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਗੱਤਕਾ ਮੁਕਾਬਲੇ ਹੋਣਗੇ-ਬਾਬਾ ਬਲਬੀਰ ਸਿੰਘ 96 ਕਰੋੜੀ <br/>

ਅਜੀਤ ਡੈਸਕ 01-03-2026
ਸ੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ 'ਚ 2 ਤੇ 3 ਮਾਰਚ ਨੂੰ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਸਿੱਖ ਸ਼ਸਤਰ ਕਲਾ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ 4 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨਿਸ਼ਾਨ, ਨਗਾਰਿਆਂ, ਨਰਸਿੰਙਿਆਂ ਦੀ ਛਤਰ ਛਾਇਆ ਹੇਠ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੇ ਮਹੱਲੇ ਦੇ ਇਤਿਹਾਸਕ ਦਿਹਾੜੇ ਮੌਕੇ ਸਿੱਖ ਸ਼ਸਤਰ ਕਲਾ ਨਾਲ ਸਬੰਧਿਤ ਗਤਕੇ ਦੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸ ਵਾਰ ਇਨ੍ਹਾਂ ਮੁਕਾਬਲਿਆਂ 'ਚ 20 ਦੇ ਕਰੀਬ ਨਾਮਵਰ ਟੀਮਾਂ ਭਾਗ ਲੈਣਗੀਆਂ | ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾਵਾਂ 'ਚ ਸ਼ਸਤਰ ਕਲਾ ਦਾ ਅਹਿਮ ਸਥਾਨ ਹੈਇਸ ਲਈ ਇਸ ਕਲਾ ਦੀ ਪ੍ਰਫੁੱਲਤਾ ਲਈ ਅਜਿਹੇ ਯਤਨਾਂ ਦੀ ਅਹਿਮ ਲੋੜ ਹੈ | ਇਸੇ ਮਕਸਦ ਨੂੰ ਪੂਰਾ ਕਰਨ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹਰ ਸਾਲ ਸਿੱਖ ਸ਼ਸਤਰ ਕਲਾ ਦੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਸਨਮਾਨਿਤ ਕੀਤਾ ਜਾਵੇਗਾ | 3 ਮਾਰਚ ਨੂੰ ਗੱਤਕਾ ਮੁਕਾਬਲਿਆਂ ਸਮੇਂ ਬੁੱਢਾ ਦਲ ਵਲੋਂ ਪੰਜ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਜਿਨ੍ਹਾਂ 'ਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਗਿਆਨੀ ਗੁਰਦੇਵ ਸਿੰਘ ਅਸਟ੍ਰੇਲੀਆ, ਸੰਤ ਗਿਆਨੀ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ ਬੁੱਢਾ ਦਲ ਅਮਰੀਕਾ ਨੂੰ ਸਨਮਾਨਿਤ ਕੀਤਾ ਜਾਵੇਗਾ |


ਪਿਛਲੀ ਖ਼ਬਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਸ਼੍ਰੋਮਣੀ ਕਮੇਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਕੀਤਾ ਸਵਾਗਤ <br/> ਅਗਲੀ ਖ਼ਬਰ ਘਨੌਲੀ ਸਬ ਡਵੀਜ਼ਨ ਦੇ ਬਿਜਲੀ ਮੁਲਾਜ਼ਮਾਂ ਵਲੋਂ ਕਿਸਾਨ ਆਗੂਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।