15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੰਜਾਬ ਮੰਡੀ ਬੋਰਡ ਮੁਹਾਲੀ ਵਲੋਂ ਹੋਲਾ ਮਹੱਲਾ ਸੰਬੰਧੀ ਕੀਤੇ ਵਿਸ਼ੇਸ਼ ਪ੍ਰਬੰਧ - ਸੁਖਵਿੰਦਰ ਸਿੰਘ <br/>

ਅਜੀਤ ਡੈਸਕ 01-03-2026
ਸ੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਜੇ ਐਸ ਨਿੱਕੂਵਾਲ)-ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀ ਸੁਵਿਧਾ ਲਈ ਪੰਜਾਬ ਮੰਡੀ ਬੋਰਡ ਮੁਹਾਲੀ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਕਾਰਜਕਾਰੀ ਇੰਜੀਨੀਅਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੇ ਦਿਸ਼ਾ ਨਿਰਦੇਸ਼ਾਂ ਵਿਚ ਇਹ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਇਸ ਸਬੰਧੀ ਲਖਵੀਰ ਸਿੰਘ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪਾਰਕਿੰਗ ਥਾਵਾਂ ਨੂੰ ਸਮਤਲ ਕੀਤਾ ਗਿਆ ਹੈ, ਤਾਂ ਜੋ ਵਾਹਨਾਂ ਦੀ ਸੁਰੱਖਿਅਤ ਅਤੇ ਵਿਵਸਥਿਤ ਪਾਰਕਿੰਗ ਯਕੀਨੀ ਬਣਾਈ ਜਾ ਸਕੇ | ਇਸ ਤੋਂ ਇਲਾਵਾ ਪਾਰਕਿੰਗ ਸਥਾਨਾਂ 'ਤੇ ਟੈਂਟ ਲਗਾ ਕੇ ਸਟਾਫ਼ ਲਈ ਬੈਠਣ ਦੀ ਵਿਵਸਥਾ ਕੀਤੀ ਗਈ ਹੈ | ਸ਼ਰਧਾਲੂਆਂ ਨੂੰ ਸਹੀ ਦਿਸ਼ਾ-ਨਿਰਦੇਸ਼ ਦੇਣ ਲਈ ਫਲੈਕਸ ਬੋਰਡ ਲਗਾਏ ਗਏ ਹਨ ਅਤੇ ਵੱਖ-ਵੱਖ ਦਾਖ਼ਲਾ ਤੇ ਨਿਕਾਸ ਦਰਵਾਜ਼ਿਆਂ ਤੇ ਗੇਟ ਸਥਾਪਤ ਕੀਤੇ ਗਏ ਹਨ | ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਨਿਰਧਾਰਿਤ ਪਾਰਕਿੰਗ ਸਥਾਨਾਂ ਦੀ ਵਰਤੋਂ ਕਰਨ ਅਤੇ ਟ੍ਰੈਫਿਕ ਕਰਮਚਾਰੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਕੇ ਮੇਲੇ ਦੌਰਾਨ ਸੁਚਾਰੂ ਵਿਵਸਥਾ ਬਣਾਈ ਰੱਖਣ ਵਿਚ ਸਹਿਯੋਗ ਦਿੱਤਾ ਜਾਵੇ |


ਪਿਛਲੀ ਖ਼ਬਰ ਭੂਰੀ ਵਾਲੇ ਸਕੂਲ/ਕਾਲਜ ਟਿੱਬਾ ਨੰਗਲ ਦੇ +1 ਦੇ ਵਿਦਿਆਰਥੀਆਂ ਨੇ +2 ਦੇ ਵਿਦਿਆਰਥੀਆਂ ਨੂੰ ਦਿੱਤੀ ਸ਼ਾਨਦਾਰ ਵਿਦਾਇਗੀ ਪਾ... ਅਗਲੀ ਖ਼ਬਰ ਡੀ.ਆਈ.ਜੀ. ਖੁਰਾਨਾ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।