15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭੂਰੀ ਵਾਲੇ ਸਕੂਲ/ਕਾਲਜ ਟਿੱਬਾ ਨੰਗਲ ਦੇ +1 ਦੇ ਵਿਦਿਆਰਥੀਆਂ ਨੇ +2 ਦੇ ਵਿਦਿਆਰਥੀਆਂ ਨੂੰ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ <br/>

ਅਜੀਤ ਡੈਸਕ 01-03-2026
ਨੂਰਪੁਰ ਬੇਦੀ, 28 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀ ਵਾਲੇ ਗਰੀਬਦਾਸੀ ਸਕੂਲ/ਕਾਲਜ ਵਿਖੇ ਅੱਜ ਇੱਕ ਯਾਦਗਾਰ ਸਮਾਗਮ ਦੌਰਾਨ +1 ਕਲਾਸ ਦੇ ਵਿਦਿਆਰਥੀਆਂ ਵਲੋਂ +2 ਕਲਾਸ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ ਦੌਰਾਨ ਸਕੂਲ ਅਤੇ ਕਾਲਜ ਪ੍ਰੰਗਣ ਖ਼ੁਸ਼ੀਆਂ ਅਤੇ ਜਜ਼ਬਾਤਾਂ ਨਾਲ ਰੰਗਿਆ ਨਜ਼ਰ ਆਇਆ | ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਗਿੱਧਾ, ਭੰਗੜਾ, ਕਵਿਤਾਵਾਂ ਅਤੇ ਹਾਸਿਆਤਮਕ ਨਾਟਕਾਂ ਰਾਹੀਂ ਬੱਚਿਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | +1 ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਸਾਥੀਆਂ ਨਾਲ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਭਾਵੁਕ ਸੰਬੋਧਨ ਵੀ ਕੀਤੇ | ਕਾਲਜ ਪਿ੍ੰਸੀਪਲ ਨਿਸ਼ਾ ਸ਼ਰਮਾ ਅਤੇ ਸਕੂਲ ਪਿ੍ੰਸੀਪਲ ਨਾਨਕ ਚੰਦ ਨੇ +2 ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਜੀਵਨ ਦੇ ਅਗਲੇ ਪੜਾਅ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਹੀ ਸਫਲਤਾ ਦੀ ਕੁੰਜੀ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਉੱਚੀਆਂ ਉਡਾਰੀਆਂ ਭਰਨ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਅੰਤ ਵਿਚ +2 ਦੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਨੇ ਵੀ ਆਪਣੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇੱਥੇ ਮਿਲੀ ਸਿੱਖਿਆ ਅਤੇ ਸਨਮਾਨ ਨੂੰ ਕਦੇ ਨਹੀਂ ਭੁੱਲਣਗੇ | ਵਿਦਾਇਗੀ ਸਮਾਗਮ ਹੱਸਦੇ-ਖੇਡਦੇ ਚਿਹਰਿਆਂ ਨਾਲ ਕੁੱਝ ਅੱਖਾਂ ਨਮੀ ਨਾਲ ਭਰ ਗਈਆਂ | ਇਹ ਸਮਾਗਮ ਵਿਦਿਆਰਥੀਆਂ ਲਈ ਯਾਦਗਾਰ ਪਲ ਬਣ ਗਿਆ | ਇਸ ਸਮਾਗਮ ਦੌਰਾਨ ਪ੍ਰੋ ਜਸਵਿੰਦਰ ਸਿੰਘ, ਲੈਕ ਸਤਨਾਮ ਸਿੰਘ, ਪ੍ਰੋ ਕੁਲਵਿੰਦਰ ਬੱਬੂ, ਲੈਕ ਤਜਿੰਦਰ ਪਾਲ, ਲੈਕ ਹਰਪਾਲ ਸਿੰਘ, ਪ੍ਰੋ ਹਰਵਿੰਦਰ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਮੀਨਾ ਸ਼ਰਮਾ ਅਤੇ ਮੈਡਮ ਜਤਿੰਦਰ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |


ਪਿਛਲੀ ਖ਼ਬਰ ਸਰਕਾਰੀ ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਸਾਲਾਨਾ ਖੇਡ ਮੇਲਾ ਤੇ ਇਨਾਮ ਵੰਡ ਸਮਾਗਮ ਸਮਾਪਤ <br/> ਅਗਲੀ ਖ਼ਬਰ ਪੰਜਾਬ ਮੰਡੀ ਬੋਰਡ ਮੁਹਾਲੀ ਵਲੋਂ ਹੋਲਾ ਮਹੱਲਾ ਸੰਬੰਧੀ ਕੀਤੇ ਵਿਸ਼ੇਸ਼ ਪ੍ਰਬੰਧ - ਸੁਖਵਿੰਦਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।