15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਐੱਮ.ਪੀ. ਮਲਵਿੰਦਰ ਕੰਗ ਵਲੋਂ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮ ਦਾ ਉਦਘਾਟਨ <br/>

ਓਪਨ ਜਿੰਮ ਦਾ ਉਦਘਾਟਨ ਕਰਨ ਮੌਕੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਅਤੇ ਪਤਵੰਤੇ | <br/> 01-03-2026
ਰੂਪਨਗਰ, 28 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਅੱਜ ਰੋਪੜ ਸ਼ਹਿਰ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ | ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵੀ ਹਾਜ਼ਰ ਸਨ | ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜਿੰਮ ਸਥਾਪਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਓਪਨ ਜਿੰਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ ਅਤੇ ਲੋਕ ਰੋਜ਼ਾਨਾ ਕਸਰਤ ਨਾਲ ਸਿਹਤਮੰਦ ਹੋਣਗੇ | ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿਚ ਤੰਦਰੁਸਤੀ ਹੀ ਸਭ ਤੋਂ ਵੱਡਾ ਧਨ ਹੈ ਅਤੇ ਓਪਨ ਜ਼ਿੰਮਾ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਵਰਜ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਨਾ ਕੇਵਲ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਤੰਦਰੁਸਤੀ ਵੀ ਸੁਧਰੇਗੀ | ਉਨ੍ਹਾਂ ਦੱਸਿਆ ਕਿ ਇਹ ਓਪਨ ਜ਼ਿੰਮ ਵਾਰਡ ਨੰਬਰ 19, ਵਾਰਡ ਨੰਬਰ 20, ਵਾਰਡ ਨੰਬਰ 13, ਵਾਰਡ ਨੰਬਰ 14, ਵਾਰਡ ਨੰਬਰ 16, ਵਾਰਡ ਨੰਬਰ 6 ਅਤੇ ਵਾਰਡ ਨੰਬਰ 5 ਦੇ ਪਾਰਕਾਂ ਵਿਖੇ ਲਗਾਏ ਗਏ ਹਨ | ਇਸ ਮੌਕੇ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਜੋ ਵਾਅਦਾ ਕਰਦੇ ਹਨ, ਉਸ ਨੂੰ ਨਿਭਾਉਂਦੇ ਵੀ ਹਨ | ਇਸ ਮੌਕੇ ਚੇਅਰਮੈਨ ਇੰਮਪਰੁਵਮੇਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਭਾਗ ਸਿੰਘ ਮਦਾਨ, ਪ੍ਰਧਾਨ ਨਗਰ ਕੌਂਸਲ ਰੂਪਨਗਰ ਅਸ਼ੋਕ ਵਾਹੀ, ਸੀਨੀਅਰ ਵਾਈਸ ਪ੍ਰਧਾਨ ਐਮ.ਸੀ. ਰਾਜੂ ਸਤਿਆਲ, ਸੰਦੀਪ ਜੋਸ਼ੀ, ਸੁਖਦੇਵ ਸਿੰਘ ਮੀਆਂਪੁਰ, ਨਵਪ੍ਰੀਤ ਸ਼ਰਮਾ, ਸੰਤੋਖ ਸਿੰਘ ਵਾਲੀਆ, ਨੀਲਮ ਰਾਣੀ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ ਬਾਲਾ, ਕੁਲਦੀਪ ਸਿੰਘ, ਅਮਨਦੀਪ ਸਿੰਘ, ਸਰਕਾਰੀ ਕਾਲਜ ਰੋਪੜ ਦੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ, ਪਰਵਿੰਦਰ ਬਾਠ, ਵਿੱਕੀ ਧਵਨ, ਸਰਕਾਰੀ ਕਾਲਜ ਰੋਪੜ ਤੋਂ ਪ੍ਰੋ. ਹਰਮਨਦੀਪ ਕੌਰ, ਪ੍ਰੋ. ਧਰਮਿੰਦਰ ਸਿੰਘ, ਪ੍ਰੋ. ਨਿਰਮਲ ਸਿੰਘ ਬਰਾੜ, ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਜਤਿੰਦਰ ਕੁਮਾਰ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਨੇਹਾ ਸੇਤੀਆ, ਪ੍ਰੋ. ਹਰੀਸ਼ ਕੁਮਾਰ, ਪ੍ਰੋ. ਹਰਪ੍ਰੀਤ ਕੌਰ (ਅੰਗ੍ਰੇਜ਼ੀ), ਪ੍ਰੋ.

ਪਿਛਲੀ ਖ਼ਬਰ ਸ਼ਿਵਾਲਿਕ ਕਾਲਜ ਵਿਖੇ ਮਨਾਇਆ ਰਾਸ਼ਟਰੀ ਸਾਇੰਸ ਦਿਵਸ <br/> ਅਗਲੀ ਖ਼ਬਰ ਪੰਜਾਬ ਸਟੇਟ ਰੈੱਡ ਕਰਾਸ ਵਲੋਂ ਹੋਲਾ ਮਹੱਲੇ ਮੌਕੇ 10 ਐਂਬੂਲੈਂਸ ਲਗਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।