ਘਨੌਲੀ, 28 ਫਰਵਰੀ (ਜਸਵੀਰ ਸਿੰਘ ਸੈਣੀ)-ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਘਨੌਲੀ ਰੇਲਵੇ ਸਟੇਸ਼ਨ ਤੇ ਲੰਗਰ ਵਰਤਾਉਣ ਦੀ ਸੇਵਾ 1ਮਾਰਚ ਤੋਂ 5 ਮਾਰਚ ਤੱਕ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਜਸਵੀਰ ਸਿੰਘ , ਸਾਬਕਾ ਜੀਐਮ ਪੰਜਾਬ ਰੋਡਵੇਜ਼ ਲਾਭ ਸਿੰਘ ਨੇ ਕਿਹਾ ਕਿ 6 ਮਾਰਚ ਨੂੰ ਅੰਮਿ੍ਤ ਵੇਲੇ ਇਸ ਸੰਬੰਧ ਵਿਚ ਰੱਖੇ ਹੋਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਭਾਈ ਹਰਪ੍ਰੀਤ ਸਿੰਘ ਯੂਐਸਏ ਵਾਲੇ ਸੰਗਤਾਂ ਨੂੰ ਅੰਮਿ੍ਤ ਵੇਲੇ 5:30 ਤੋਂ 7 ਵਜੇ ਤੱਕ ਗੁਰਬਾਣੀ ਕੀਰਤਨ ਨਾਲ ਜੋੜਨਗੇ | ਇਸ ਮੌਕੇ ਰਾਮ ਆਸਰਾ ਸਿੰਘ, ਜਰਨੈਲ ਸਿੰਘ ਸੋਨੂ, ਸੁੱਚਾ ਸਿੰਘ, ਸੇਵਾਦਾਰ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |