ਸ੍ਰੀ ਚਮਕੌਰ ਸਾਹਿਬ, 1 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਨਿਰਭੈ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਹੋਈ, ਜਿਸ ਵਿਚ ਸੂਬਾ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਅਤੇ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਇੰਚਾਰਜ ਤੇਜਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੌਰਾਨ ਹੋਣ ਵਾਲੀ ਸਿਆਸੀ ਕਾਨਫ਼ਰੰਸ ਨੰੂ ਸਫਲ ਬਣਾਉਣ ਅਤੇ ਸਮਰਥਕਾਂ ਨੂੰ ਲਿਜਾਣ ਅਤੇ ਵਾਪਿਸ ਲਿਆਉਣ ਲਈ ਸਮੁੱਚੀ ਰੂਪਰੇਖਾ ਨੂੰ ਅੰਤਿਮ ਰੂਪ ਦਿੱਤਾ ਗਿਆ | ਹਲਕੇ 'ਚੋਂ ਸਮਰਥਕਾਂ ਨੂੰ ਲਿਜਾਣ ਲਈ ਵੱਖ-ਵੱਖ ਅਹੁਦੇਦਾਰਾਂ ਦੀ ਡਿਊਟੀਆਂ ਲਗਾਈਆਂ ਗਈਆਂ | ਮੀਟਿੰਗ ਦੌਰਾਨ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਤੋਂ ਦਰਜਨਾਂ ਬੱਸਾਂ ਅਤੇ ਹੋਰ ਵਾਹਨ ਸਵੇਰੇ 8.30 ਵਜੇ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੇ | ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਦੇ ਭਾਣਜੇ ਗੁਰਪ੍ਰੀਤ ਸਿੰਘ ਪਿੰਡ ਸਿਹਾਲਾ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਜ/ਸ ਅਮਰਜੀਤ ਸਿੰਘ ਢਿੱਲੋਂ, ਮੁੱਖ ਬੁਲਾਰੇ ਹਰਪ੍ਰੀਤਇੰਦਰ ਸਿੰਘ ਜਟਾਣਾ ਤੇ ਚਰਨਜੀਤ ਸਿੰਘ ਖੇੜੀ (ਰਿਟਾ: ਬੀ. ਡੀ. ਪੀ. ਓ.), ਪਿ੍ੰਸੀਪਲ ਕਿਰਨਜੋਤ ਕੌਰ, ਪਰਮਜੀਤ ਸਿੰਘ ਮਾਨ ਅਮਰਾਲੀ, ਰਾਜਿੰਦਰ ਸਿੰਘ ਗਿੱਲ ਦੁੱਗਰੀ, ਕੁਲਵੰਤ ਸਿੰਘ ਭੂਰੜੇ ਆਦਿ ਵੀ ਹਾਜ਼ਰ ਸਨ |