ਕਾਹਨਪੁਰ ਖੂਹੀ, 1 ਮਾਰਚ (ਗੁਰਬੀਰ ਸਿੰਘ ਵਾਲੀਆ)- ਅੱਜ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਵਿਖੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ, ਜੋ ਯਾਦਗਾਰੀ ਹੋ ਨਿੱਬੜਿਆ | ਇਸ ਮੌਕੇ ਅਧਿਆਪਕਾਂ ਅਤੇ ਬੱਚਿਆਂ 'ਚ ਕਾਫ਼ੀ ਉਤਸ਼ਾਹ ਵੇਖਿਆ ਗਿਆ | ਸਕੂਲ ਦੇ ਡਾਇਰੈਕਟਰ ਅਤੇ ਪਿ੍ੰਸੀਪਲ ਰਾਜਿੰਦਰ ਕਿਸਾਨਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਸਕੂਲ ਦੇ ਪਿ੍ੰਸੀਪਲ ਅਤੇ ਕੋਡੀਨੇਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਕਾਮਯਾਬ ਹੋਣ ਦੇ ਗੁਰ ਵੀ ਦੱਸੇ ਗਏ ਤੇ ਚੰਗੇ ਭਵਿੱਖ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਸਕੂਲ ਦੇ ਅਧਿਆਪਕਾਂ ਅਤੇ ਸਟਾਫ਼ ਦਾ ਉਨ੍ਹਾਂ ਦੇ ਜੀਵਨ 'ਤੇ ਚੰਗੇ ਪ੍ਰਭਾਵ ਦਾ ਧੰਨਵਾਦ ਕੀਤਾ | ਆਿਖ਼ਰ ਵਿਚ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ 'ਤੇ ਵਾਇਸ ਪਿ੍ੰਸੀਪਲ ਮੈਡਮ ਸਿਮਰਨ ਕਿਸਾਨਾਂ, ਰੁਪਿੰਦਰ ਕੌਰ, ਸੁਖਬੀਰ ਸਿੰਘ, ਮਨਦੀਪ ਸਿੰਘ, ਹਰਸ਼ਪ੍ਰੀਤ ਕੌਰ, ਰਮਨਦੀਪ ਕੌਰ, ਤਾਨੀਆ , ਅਮਨਦੀਪ ਕੌਰ, ਮਨੀਸ਼ਾ ਆਦਿ ਹਾਜ਼ਰ ਸਨ |