01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪਿੰਡ ਸੈਣੀ ਮਾਜਰਾ ਵਿਖੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਉਣ ਲਈ ਲਗਾਇਆ ਕੈਂਪ <br/>

ਪਿੰਡ ਸੈਣੀਮਾਜਰਾ ਵਿਖੇ ਲੋਕਾਂ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਂਦੀ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਟੀਮ | ਤਸਵੀਰ: ਵਿੰਦਰਪਾਲ ਝਾਂਡੀਆਂ <br/> 02-03-2026
ਨੂਰਪੁਰ ਬੇਦੀ, 1 ਮਾਰਚ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉੱਚ ਮਿਆਰੀ ਅਤੇ ਸਮੇਂ-ਸਿਰ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਤਹਿਤ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਸੈਣੀਮਾਜਰਾ ਵਿਖੇ ਵਿਸ਼ੇਸ਼ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਆਪਣੇ ਸਿਹਤ ਬੀਮਾ ਕਾਰਡ ਤਿਆਰ ਕਰਵਾਏ | ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਵਲੋਂ ਮੌਕੇ 'ਤੇ ਹੀ ਲੋੜੀਂਦੀ ਕਾਰਵਾਈ ਪੂਰੀ ਕਰਦਿਆਂ ਯੋਗ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਕੇ ਕਾਰਡ ਜਾਰੀ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ ਨੇ ਲੋਕਾਂ ਨੂੰ ਦੱਸਿਆ ਕਿ ਇਸ ਯੋਜਨਾ ਅਧੀਨ ਦਰਜ ਲਾਭਪਾਤਰਾਂ ਸਰਕਾਰੀ ਅਤੇ ਚੁਣੇ ਹੋਏ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਵਧ ਰਹੇ ਇਲਾਜ ਦੇ ਖ਼ਰਚਿਆਂ ਨੂੰ ਦੇਖਦੇ ਹੋਏ ਇਹ ਯੋਜਨਾ ਆਮ ਲੋਕਾਂ ਲਈ ਵੱਡੀ ਸਹਾਇਤਾ ਸਾਬਤ ਹੋ ਰਹੀ ਹੈ | ਕੈਂਪ ਦੌਰਾਨ ਆਏ ਹੋਏ ਲੋਕਾਂ ਨੂੰ ਜ਼ਰੂਰੀ ਦਸਤਾਵੇਜ਼ਾਂ ਅਤੇ ਯੋਗਤਾ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ ਅਤੇ ਉਨ੍ਹਾਂ ਦੇ ਸਵਾਲਾਂ ਦੇ ਤੁਰੰਤ ਜਵਾਬ ਦਿੱਤੇ ਗਏ | ਟੀਮ ਨੇ ਦੱਸਿਆ ਕਿ ਹਲਕੇ ਦੇ ਹੋਰ ਪਿੰਡਾਂ ਵਿਚ ਵੀ ਜਲਦੀ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਹੱਕਦਾਰ ਵਿਅਕਤੀ ਤੱਕ ਇਸ ਯੋਜਨਾ ਦਾ ਲਾਭ ਪਹੁੰਚ ਸਕੇ | ਇਸ ਮੌਕੇ ਸਰਪੰਚ ਰਾਮ ਸਰੂਪ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ, ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ, ਸਾਬਕਾ ਬਲਾਕ ਸੰਮਤੀ ਮੈਂਬਰ ਨੀਲਮ ਸ਼ਰਮਾ, ਮਾਸਟਰ ਅਤੁਲ ਬਾਂਸਲ, ਅਭੀ ਹੱਲਣ, ਬਲਾਕ ਪ੍ਰਧਾਨ ਗੁਰਮੁਖ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੱਪਲ ਸਾਹਿਬ ਵਿਖੇ ਸੰਗਤਾਂ ਬੈਂਡ ਵਾਜਿਆਂ ਨਾਲ ਹੋਈਆਂ ਨਤਮਸਤਕ ਅਗਲੀ ਖ਼ਬਰ ਕਾਂਗਰਸ ਦੀ ਬਰਨਾਲਾ ਮਹਾਂ ਸੰਗਰਾਮ ਰੈਲੀ ਇਤਿਹਾਸਿਕ ਹੋ ਨਿੱਬੜੀ: ਅਸ਼ਵਨੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।