06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੁਖਸਾਲ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਬੱਸਾਂ ਰਵਾਨਾ <br/>

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸੁਖਸਾਲ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਬੱਸਾਂ ਰਵਾਨਾ ਕਰਦੇ ਹੋਏ ਸਰਪੰਚ ਰਾਕੇਸ਼ ਕੁਮਾਰ ਰੌਕੀ, ਬਲਾਕ ਸੰਮਤੀ ਮੈਂਬਰ ਅਨਿਲ ਕੁਮਾਰ ਅਤੇ ਹਾਜ਼ਰ ਹੋਰ | ਤਸਵੀਰ : ਚੌਧਰੀ ਧਰਮ ਪਾਲ <br/> 03-03-2026
ਸੁਖਸਾਲ, 2 ਮਾਰਚ (ਧਰਮ ਪਾਲ)- ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਪਿੰਡ ਸੁਖਸਾਲ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਸ਼ਰਧਾਲੂਆਂ ਨੂੰ ਲਿਜਾਉਣ ਵਾਸਤੇ ਵਿਸ਼ੇਸ਼ ਬੱਸਾਂ ਰਵਾਨਾ ਕੀਤੀਆਂ ਗਈਆਂ | ਇਸ ਮੌਕੇ ਸਰਪੰਚ ਰਾਕੇਸ਼ ਕੁਮਾਰ ਰੋਕੀ ਤੇ ਬਲਾਕ ਸੰਮਤੀ ਮੈਂਬਰ ਅਨਿਲ ਕੁਮਾਰ ਨੇ ਸਾਂਝੇ ਤੌਰ 'ਤੇ ਹਰੀ ਝੰਡੀ ਦੇ ਕੇ ਬੱਸਾਂ ਨੂੰ ਰਵਾਨਾ ਕੀਤਾ | ਇਸ ਮੌਕੇ ਬੱਸਾਂ ਰਵਾਨਗੀ ਦੌਰਾਨ ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਭਰਪੂਰ ਮਾਹੌਲ ਦੇਖਣ ਨੂੰ ਮਿਲਿਆ | ਇਸ ਮੌਕੇ ਨੰਬਰਦਾਰ ਵਿਪਿਨ ਸ਼ਰਮਾ, ਬਲਰਾਮ ਸ਼ਰਮਾ, ਪਵਨ ਕੁਮਾਰ ਪੰਮੀ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸਾਰੇ ਮਹਿਮਾਨਾਂ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਇਹ ਯੋਜਨਾ ਧਾਰਮਿਕ ਯਾਤਰਾ ਨੂੰ ਆਸਾਨ ਅਤੇ ਸੁਗਮ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ | ਇਸ ਮੌਕੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਉਨ੍ਹਾਂ ਲੋਕਾਂ ਨੂੰ ਵੱਡੀ ਸਹੂਲਤ ਮਿਲਦੀ ਹੈ ਜੋ ਆਰਥਿਕ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਸਪੀਕਰ ਵਲੋਂ ਮਾਈਨਿੰਗ ਬੰਦ ਕਰਾਉਣ ਲਈ ਕੋਈ ਵਿਸ਼ੇਸ਼ ਕਦਮ ਨਾ ਚੁੱਕਣ ਦੇ ਇਲਜ਼ਾਮ <br/> ਅਗਲੀ ਖ਼ਬਰ ਹੋਲੇ ਮਹੱਲੇ 'ਤੇ ਆ ਰਹੀਆਂ ਸੰਗਤਾਂ ਲਈ ਲੱਗੇ ਭਾਂਤ-ਭਾਂਤ ਦੇ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।