06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮਿਲਕਫੈੱਡ ਪੰਜਾਬ ਦੇ ਚੇਅਰਮੈਨ ਦਾ ਅਸਤੀਫ਼ਾ ਮਨਜ਼ੂਰ ਹੋਣ ਦਾ ਬੀ.ਕੇ.ਯੂ. ਰਾਜੇਵਾਲ ਵਲੋਂ ਸਵਾਗਤ ਬੀ.ਕੇ.ਯੂ. ਰਾਜੇਵਾਲ ਦੇ ਸੂਬਾ ਪ੍ਰਧਾਨ ਵਲੋਂ ਕੀਤੀ ਸੀ ਮੁੱਖ ਮੰਤਰੀ ਨੂੰ ਸ਼ਿਕਾਇਤ- ਚਲਾਕੀ <br/>

ਬੀ.ਕੇ.ਯੂ. ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਅਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ | <br/> 03-03-2026
ਮੋਰਿੰਡਾ, 2 ਮਾਰਚ (ਤਰਲੋਚਨ ਸਿੰਘ ਕੰਗ)-ਮਿਲਕਫੈੱਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦਾ ਅਸਤੀਫ਼ਾ ਮਨਜ਼ੂਰ ਹੋਣ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਅਤੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਨੇ ਕਿਹਾ ਕਿ ਬੀ.ਕੇ.ਯੂ. ਰਾਜੇਵਾਲ ਜਥੇਬੰਦੀ ਵਲੋਂ ਮਿਲਕਫੈੱਡ ਪੰਜਾਬ ਵਿਚ ਪਿਛਲੇ ਕਾਫੀ ਸਮੇਂ ਤੋਂ ਹੋ ਰਹੀਆਂ ਬੇਨਿਯਮੀਆਂ ਸਬੰਧੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਨੂੰ ਲਗਾਤਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਵਿਰੁੱਧ ਲਿਖਤੀ ਅਤੇ ਜੁਬਾਨੀ ਸ਼ਿਕਾਇਤਾਂ ਕੀਤੀਆਂ ਸਨ | ਸ੍ਰੀ ਚਲਾਕੀ ਨੇ ਦੱਸਿਆ ਕਿ ਪਿਛਲੇ ਸਮੇਂ ਸਾਡੀ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੌਰਾਨ ਚੇਅਰਮੈਨ ਮਿਲਕਫੈੱਡ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ ਸੀ ਅਤੇ ਕਈ ਵਾਰੀ ਉਹਨਾਂ ਜਥੇਬੰਦੀ ਵਲੋਂ ਮਿਲਕਫੈੱਡ ਪੰਜਾਬ ਵਿਚ ਹੋ ਰਹੇ ਘਪਲਿਆਂ ਬਾਰੇ ਵੱਖ-ਵੱਖ ਅਖਬਾਰਾਂ ਵਿਚ ਖਬਰਾਂ ਵੀ ਲਵਾਈਆਂ ਸਨ | ਪ੍ਰੰਤੂ ਪੰਜਾਬ ਸਰਕਾਰ ਵਲੋਂ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ 'ਤੇ ਕਾਰਵਾਈ ਨਹੀਂ ਕੀਤੀ | ਉਹਨਾਂ ਕਿਹਾ ਕਿ ਹੁਣ ਜੋ ਕਾਰਵਾਈ ਕੀਤੀ ਹੈ, ਉਹ ਬਹੁਤ ਦੇਰ ਨਾਲ ਕੀਤੀ ਹੈ, ਜਿਸ ਨੂੰ ਕਿ ਸਰਕਾਰ ਨੂੰ ਪਹਿਲਾਂ ਹੀ ਕਰ ਲੈਣਾ ਚਾਹੀਦਾ ਸੀ | ਉਹਨਾਂ ਦੀ ਜਥੇਬੰਦੀ ਵਲੋਂ ਸਰਕਾਰ ਦੁਆਰਾ ਕੀਤੀ ਗਈ ਇਸ ਅਸਤੀਫੇ ਦੀ ਕਾਰਵਾਈ ਦੀ ਜੋਰਦਾਰ ਸ਼ਲਾਘਾ ਕੀਤੀ ਹੈ | ਉਹਨਾਂ ਦੱਸਿਆ ਕਿ ਪਿਛਲੇ ਲਗਾਤਾਰ ਕਾਫੀ ਸਮੇਂ ਤੋਂ ਪੰਜਾਬ ਵਿਚ ਦੁੱਧ ਵਿਚ ਮਿਲਾਵਟ ਦੀਆਂ ਕਾਫੀ ਖਬਰਾਂ ਆ ਰਹੀਆਂ ਹਨ ਅਤੇ ਦੁੱਧ ਉਤਪਾਦਕ ਘਾਟੇ ਵਿਚ ਵੀ ਜਾਣ ਕਾਰਨ ਆਪਣੇ ਕਾਰੋਬਾਰ ਛੱਡਣ ਲੱਗ ਪਏ ਸਨ | ਇਸ ਮੌਕੇ ਉਹਨਾਂ ਦੇ ਨਾਲ ਹਰਬੰਸ ਸਿੰਘ ਦਤਾਰਪੁਰ, ਬਹਾਦਰ ਸਿੰਘ, ਜਰਨੈਲ ਸਿੰਘ ਸਰਹਾਣਾ, ਬਲਦੀਪ ਸਿੰਘ ਸੰਗਤਪੁਰਾ, ਪਰਮਜੀਤ ਸਿੰਘ ਅਮਰਾਲੀ, ਹਰਿੰਦਰ ਸਿੰਘ ਮਾਜਰੀ, ਸੁਖਦੀਪ ਸਿੰਘ ਭੰਗੂ, ਅਵਤਾਰ ਸਿੰਘ ਸਰਹਾਣਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਸੰਗਤ ਸਿੰਘ ਸ਼ਾਹੀ ਟਿੱਬੀ ਵਿਖੇ ਲੰਗਰ ਲਗਾਏ <br/> ਅਗਲੀ ਖ਼ਬਰ ਸ਼ਮਿੰਦਰ ਸਿੰਘ ਭੱਕੂਮਾਜਰਾ 'ਕਰਮ ਸਿੰਘ ਇਤਿਹਾਸਕਾਰ' ਦੇ ਸਨਮਾਨ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।