18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਯੂਥ ਅਕਾਲੀ ਦਲ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਲਗਾਇਆ ਦਸਤਾਰਾਂ ਦਾ ਕੈਂਪ ਸ਼ਲਾਘਾਯੋਗ- ਜਥੇਦਾਰ ਗੜਗੱਜ

ਸ੍ਰੀ ਅਨੰਦਪੁਰ ਸਾਹਿਬ ਵਿਖੇ ਯੂਥ ਅਕਾਲੀ ਦਲ ਵਲੋਂ ਲਗਾਏ ਗਏ ਦਸਤਾਰ ਕੈਂਪ ਵਿਚ ਸ਼ਮੂਲੀਅਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੋਰ ਸ਼ਖ਼ਸੀਅਤਾਂ |<br/> 04-03-2026

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ)- ਕੌਮੀ ਤਿਉਹਾਰ ਹੋਲਾ ਮਹੱਲਾ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿਚ ''ਵਿਰਸਾ ਸੰਭਾਲ ਸਰਦਾਰੀ ਲਹਿਰ'' ਅਤੇ ''ਮੇਰੀ ਦਸਤਾਰ ਮੇਰੀ ਸ਼ਾਨ'' ਮੁਹਿੰਮ ਤਹਿਤ ਵਿਸ਼ਾਲ ਦਸਤਾਰ ਕੈਂਪ ਲਗਾਇਆ ਗਿਆ | ਇਸ ਮੌਕੇ ਲਹਿਰ ਦੇ ਮੁਖੀ ਮਨਦੀਪ ਸਿੰਘ ਖੁਰਦ ਵੀ ਆਪਣੀ ਟੀਮ ਸਮੇਤ ਸੇਵਾ ਲਈ ਮੌਕੇ 'ਤੇ ਹਾਜ਼ਰ ਰਹੇ | ਕੈਂਪ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਦਸਤਾਰ ਸਾਨੂੰ ਗੁਰੂਆਂ ਵਲੋਂ ਬਖ਼ਸ਼ਿਆ ਹੋਇਆ ਤਾਜ ਹੈ, ਜੋ ਸਿੱਖ ਦੀ ਪਹਿਚਾਣ, ਮਰਿਆਦਾ ਅਤੇ ਆਤਮ-ਸਨਮਾਨ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਦਸਤਾਰ ਦੀ ਲਾਜ ਰੱਖਣਾ ਹਰ ਸਿੱਖ ਦਾ ਫ਼ਰਜ਼ ਹੈ | ਇਸ ਮੌਕੇ ਝਿੰਜਰ ਨੇ ਕਿਹਾ ਕਿ ਯੂਥ ਅਕਾਲੀ ਦਲ ਵਲੋਂ ਹੁਣ ਤੱਕ ਦੇਸ਼ ਅਤੇ ਵਿਦੇਸ਼ ਵਿਚ 500 ਤੋਂ ਵੱਧ ਦਸਤਾਰ ਕੈਂਪ ਲਗਾਏ ਜਾ ਚੁੱਕੇ ਹਨ | ਜਿਨ੍ਹਾਂ ਰਾਹੀਂ ਹਜ਼ਾਰਾਂ ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਦੀ ਪ੍ਰੇਰਣਾ ਅਤੇ ਸਿਖਲਾਈ ਦਿੱਤੀ ਗਈ ਹੈ | ਕੈਂਪ ਦੌਰਾਨ ਸੈਂਕੜਿਆਂ ਸ਼ਰਧਾਲੂਆਂ ਅਤੇ ਨੌਜਵਾਨਾਂ ਨੂੰ ਦਸਤਾਰਾਂ ਬੰਨ੍ਹ ਕੇ ਦਿੱਤੀਆਂ ਗਈਆਂ ਅਤੇ ਦਸਤਾਰ ਬੰਨ੍ਹਣ ਦੀ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ | ਇਸ ਮੌਕੇ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਦਸਤਾਰ ਸਿਰਫ਼ ਸਿਰ ਦਾ ਸ਼ਿੰਗਾਰ ਨਹੀਂ, ਸਗੋਂ ਸਿੱਖ ਦੀ ਸ਼ਖ਼ਸੀਅਤ, ਹਿੰਮਤ ਅਤੇ ਅਟੱਲ ਵਿਸ਼ਵਾਸ ਦੀ ਪਹਿਚਾਣ ਹੈ | ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਕਾਰਜਕਾਰਨੀ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਮੈਂਬਰ ਸ੍ਰੋਮਣੀ ਅਮਰਜੀਤ ਸਿੰਘ ਚਾਵਲਾ, ਸੰਦੀਪ ਸਿੰਘ ਕਲੋਤਾ, ਐਡਵੋਕੇਟ ਗੁਰਪ੍ਰੀਤ ਸਿੰਘ ਫਾਟਵਾਂ, ਸੁਖਬੀਰ ਸਿੰਘ ਕਲਵਾਂ, ਜਗਦੀਪ ਸਿੰਘ ਕਾਉਂਕੇ, ਜਗਦੀਪ ਸਿੰਘ ਜੱਗੀ ਚੋਲਾ, ਹਰਪ੍ਰੀਤ ਸਿੰਘ ਰਿਚੀ, ਅਵਤਾਰ ਸਿੰਘ ਤਾਰੀ, ਜਤਿੰਦਰ ਸਿੰਘ ਖ਼ਾਲਸਾ, ਅੰਮਿ੍ਤਪਾਲ ਸਿੰਘ ਰਾਏਪੁਰ, ਅਰਵਿੰਦਰ ਸਿੰਘ ਕਾਲੇਵਾਲ, ਗੁਰਜੀਤ ਸਿੰਘ ਬੈਂਸ, ਰਮਨਦੀਪ ਸਿੰਘ ਕੰਸਾਲਾ, ਗੁਰਪ੍ਰੀਤ ਸਿੰਘ ਢਕੋਰਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਣੀ, ਬਾਣਾ ਅਤੇ ਗਤਕੇ ਦੀ ਵਿਰਾਸਤ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ ਦੇ ਯਤਨ ਪ੍ਰਸੰਸਾਜਨਕ-ਗਿ: ਅਮਰਜੀਤ ਸਿੰ... ਅਗਲੀ ਖ਼ਬਰ ਬਾਜਵਾ ਵਲੋਂ ਇੰਡੋ-ਅਮਰੀਕਨ ਖੇਤੀਬਾੜੀ ਡੀਲ ਅਤੇ ਮਨਰੇਗਾ 'ਤੇ ਗੰਭੀਰ ਚਿੰਤਾ ਜ਼ਾਹਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।