19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਭੂਰੀ ਵਾਲੇ ਟਿੱਬਾ ਨੰਗਲ ਕਾਲਜ ਵਿਖੇ ਏਡਜ਼ ਦੀ ਬਿਮਾਰੀ ਖ਼ਿਲਾਫ਼ ਕੀਤਾ ਜਾਗਰੂਕ <br/>

ਟਿੱਬਾ ਨੰਗਲ ਕਾਲਜ ਵਿਖੇ ਏਡਜ਼ ਦੀ ਬਿਮਾਰੀ ਖਿਲਾਫ਼ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਨੋਡਲ ਅਫ਼ਸਰ ਪ੍ਰੋਫੈਸਰ ਜਸਵਿੰਦਰ ਸਿੰਘ | ਤਸਵੀਰ: ਵਿੰਦਰਪਾਲ ਝਾਂਡੀਆਂ <br/> 04-03-2026
ਨੂਰਪੁਰ ਬੇਦੀ, 3 ਮਾਰਚ (ਵਿੰਦਰਪਾਲ ਝਾਂਡੀਆਂ)- ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਵਿਦਿਆਰਥੀਆਂ ਨੂੰ ਭਿਆਨਕ ਬਿਮਾਰੀ ਏਡਜ਼ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕਰਦਿਆਂ ਸੁਚੇਤ ਕੀਤਾ ਗਿਆ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਰੋਕਥਾਮ ਲਈ ਐਨ. ਏ ਸੀ.ਓ. ਕਲੱਬ ਦੇ ਨੋਡਲ ਅਫਸਰ ਪ੍ਰੋ. ਜਸਵਿੰਦਰ ਸਿੰਘ ਨੇ ਏਡਜ਼ ਉੱਪਰ ਲੈਕਚਰ ਦਿੱਤਾ ਅਤੇ ਅਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ | ਉਹਨਾਂ ਨੇ ਆਪਣੇ ਸੰਬੋਧਨ ਵਿਚ ਦਿਨ ਪ੍ਰਤੀ ਦਿਨ ਵਧ ਰਹੀ ਇਸ ਭਿਆਨਕ ਬਿਮਾਰੀ ਤੋਂ ਸੁਰੱਖਿਆ ਰੱਖਣ ਲਈ ਬਹੁਤੇ ਹੀ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਅਤੇ ਇਸ ਦੇ ਨਾਲ ਹੀ ਬਿਮਾਰੀ ਦੇ ਫੈਲਣ ਦੇ ਕਾਰਨ ਅਤੇ ਬਚਾਅ ਬਾਰੇ ਭਰਪੂਰ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ | ਇਸ ਤੋਂ ਬਾਅਦ ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵੀ ਆਪਣੇ ਵਿਚਾਰ ਰੱਖਦਿਆਂ ਇਸ ਬਿਮਾਰੀ ਸਬੰਧੀ ਜਾਣਕਾਰੀ ਦੇ ਕੇ ਇਸ ਤੋਂ ਬਚਾਅ ਲਈ ਜਾਗਰੂਕ ਕੀਤਾ | ਇਸ ਮੌਕੇ ਪ੍ਰੋ. ਹਰਵਿੰਦਰ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਜਤਿੰਦਰ ਕੌਰ, ਮੈਡਮ ਹਿਮਾਨੀ, ਮੈਡਮ ਮਨਪ੍ਰੀਤ ਕੌਰ, ਮੈਡਮ ਅਮਨ, ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਸਿਹਤ ਬੀਮਾ ਕੈਂਪ 'ਚ ਲੋਕਾਂ ਨੇ ਦਿਖਾਇਆ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਹੋਲੇ ਮਹੱਲੇ ਮੌਕੇ ਸੰਗਤਾਂ ਲਈ ਮੁਫ਼ਤ ਰਿਹਾਇਸ਼ ਦਾ ਪ੍ਰਬੰਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।