19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਲੋਂ ਕਰਵਾਏ ਸੁੰਦਰ ਲਿਖਾਈ ਮੁਕਾਬਲੇ <br/>

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਜੇਤੂ ਵਿਦਿਆਰਥੀ, ਪਿ੍ੰਸੀਪਲ ਅਤੇ ਹੋਰ ਅਧਿਆਪਕਾਂ ਨਾਲ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 04-03-2026
ਸ੍ਰੀ ਚਮਕੌਰ ਸਾਹਿਬ, 3 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਿਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਉਂਦਿਆਂ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਪੰਜਾਬੀ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਜਿਹੇ ਰਚਨਾਤਮਿਕ ਮੁਕਾਬਲੇ ਕਰਵਾਉਣੇ ਸ਼ਲਾਘਾਯੋਗ ਹਨ | ਵਿਭਾਗ ਦੇ ਪ੍ਰੋ. ਸੁਖਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਕਾਬਲੇ ਵਿਚ ਜਪਨੀਤ ਕੌਰ (ਗਿਆਰ੍ਹਵੀਂ ਕਲਾਸ) ਨੇ ਪਹਿਲਾ, ਤਾਨੀਆਪ੍ਰੀਤ ਕੌਰ (ਗਿਆਰ੍ਹਵੀਂ ਕਲਾਸ) ਤੇ ਸਾਹਿਲਪ੍ਰੀਤ ਸਿੰਘ (ਬੀ.ਏ.ਭਾਗ ਪਹਿਲਾ) ਨੇ ਦੂਜਾ ਅਤੇ ਰਮਨਦੀਪ ਕੌਰ (ਬੀ.ਐਸ.ਸੀ.ਭਾਗ ਤੀਜਾ) ਨੇ ਤੀਜਾ ਸਥਾਨ ਹਾਸਿਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਜੱਜਮੈਂਟ ਦੀ ਭੂਮਿਕਾ ਡਾ.ਅੰਮਿ੍ਤਾ ਸੇਖੋਂ ਤੇ ਡਾ. ਅਮਨਜੋਤ ਵਲੋਂ ਨਿਭਾਈ ਗਈ | ਇਸ ਮੌਕੇ ਪੰਜਾਬੀ ਵਿਭਾਗ ਦੇ ਪ੍ਰੋ. ਅੰਮਿ੍ਤਪ੍ਰੀਤ ਕੌਰ, ਪ੍ਰੋ. ਅਮਨਪ੍ਰੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਰੋੜੂਆਣਾ ਤੋਂ ਦਰਬਾਰ ਸਾਹਿਬ ਲਈ ਸੰਗਤਾਂ ਦੀ ਬੱਸ ਨੂੰ ਵਿਧਾਇਕ ਚੱਢਾ ਨੇ ਕੀਤਾ ਰਵਾਨਾ <br/> ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਹੋਲੇ ਮਹੱਲੇ 'ਤੇ ਸੰਗਤਾਂ ਲਈ ਲਗਾਏ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।