19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮੇਲਾ ਅਫ਼ਸਰ ਵਲੋਂ ਹੋਲਾ ਮਹੱਲਾ ਮੌਕੇ ਲੋਦੀਪੁਰ ਰੇਲਵੇ ਕਰਾਸਿੰਗ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ <br/>

ਸ੍ਰੀ ਅਨੰਦਪੁਰ ਸਾਹਿਬ ਵਿਖੇ ਮੇਲਾ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸਖਪਾਲ ਸਿੰਘ ਵਲੋਂ ਕੀਤੀ ਗਈ ਮੀਟਿੰਗ 'ਚ ਹਾਜ਼ਰ ਅਧਿਕਾਰੀ | <br/> 04-03-2026
ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ)-ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ ਨਗਰ ਕੀਰਤਨ ਨੂੰ ਨਿਰਵਿਘਨ ਤਰੀਕੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਾਇਆ ਅਗੰਮਪੁਰ-ਚਰਨਗੰਗਾ ਸਟੇਡੀਅਮ ਤੱਕ ਲਿਜਾਣ ਲਈ ਮੇਲਾ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸਖਪਾਲ ਸਿੰਘ ਵਲੋਂ ਰੇਲਵੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਉਦੇਸ਼ ਅਗੰਮਪੁਰ ਰੇਲਵੇ ਕਰਾਸਿੰਗ ਅਤੇ ਲੋਦੀਪੁਰ ਰੇਲਵੇ ਕਰਾਸਿੰਗ 'ਤੇ ਸੰਗਤਾਂ ਦੀ ਆਵਾਜਾਈ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਉਣਾ ਸੀ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਰੇਲਵੇ ਵਿਭਾਗ ਨੂੰ ਹਦਾਇਤ ਕੀਤੀ ਕਿ ਨਗਰ ਕੀਰਤਨ ਦੇ ਸਮੇਂ ਅਨੁਸਾਰ ਰੇਲ ਗੱਡੀਆਂ ਦੀ ਆਵਾਜਾਈ ਨੂੰ ਸੁਚਾਰ ਕੀਤਾ ਜਾਵੇ ਅਤੇ ਜ਼ਰੂਰਤ ਪੈਣ ਤੇ ਕਰਾਸਿੰਗ ਨੂੰ ਤੁਰੰਤ ਖੋਲ੍ਹਣ ਜਾਂ ਬੰਦ ਕਰਨ ਨੂੰ ਸੁਚਾਰੂ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਦੌਰਾਨ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚਦੀਆਂ ਹਨ, ਇਸ ਲਈ ਰੇਲਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਤਾਲਮੇਲ ਬਹੁਤ ਜ਼ਰੂਰੀ ਹੈ | ਇਸ ਮੌਕੇ ਆਵਾਜਾਈ ਪ੍ਰਬੰਧਾਂ, ਭੀੜ ਨਿਯੰਤਰਨ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਕਰਾਸਿੰਗ ਨੇੜੇ ਵਿਸ਼ੇਸ਼ ਡਿਊਟੀ ਤਾਇਨਾਤ ਕਰਨ ਅਤੇ ਸੰਗਤਾਂ ਨੂੰ ਮਾਰਗ ਦਰਸ਼ਨ ਦੇਣ ਲਈ ਸੇਵਾਦਾਰਾਂ ਦੀ ਮਦਦ ਲੈਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ ਜਸ਼ਨਦੀਪ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਰਿਵਰਲੈਂਡ ਸਕੂਲ ਵਿਖੇ ਵਿਦਾਇਗੀ ਸਮਾਰੋਹ ਯਾਦਗਾਰੀ ਹੋ ਨਿੱਬੜਿਆ <br/> ਅਗਲੀ ਖ਼ਬਰ ਪਿੰਡ ਕੰਗ ਸਾਬੂ ਲੰਗਰ ਕਮੇਟੀ ਵਲੋਂ ਹੋਲੇ ਮਹੱਲੇ 'ਤੇ ਲਗਾਇਆ 14ਵਾਂ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।