19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਿਖੇ ਹੋਲਾ ਮਹੱਲਾ ਨੂੰ ਲੈ ਕੇ ਚੱਲ ਰਹੇ ਗੁਰਮਤਿ ਸਮਾਗਮ

ਅਜੀਤ ਡੈਸਕ 04-03-2026
ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਨਿੱਕੂਵਾਲ/ ਸੈਣੀ)-ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਨੂੰ ਲੈ ਕੇ ਗੁਰਦੁਆਰਾ ਅਜੀਤਗੜ੍ਹ ਸਾਹਿਬ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਛੇ ਰੋਜ਼ਾ ਗੁਰਮਤਿ ਸਮਾਗਮ ਚੱਲ ਰਹੇ ਹਨ | ਇਸ ਸਬੰਧੀ ਜਥੇਦਾਰ ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਨੇ ਦੱਸਿਆ ਕਿ ਗੁਰਦੁਆਰਾ ਅਜੀਤਗੜ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸਮਾਗਮਾਂ ਵਿਚ ਵੱਖ-ਵੱਖ ਰਾਗੀ ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜ਼ਸ ਨਾਲ ਨਿਹਾਲ ਕਰ ਰਹੇ ਹਨ | ਉਨ੍ਹਾ ਦੱਸਿਆ ਕਿ ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਹੋ ਚੁੱਕੀ ਹੈ | ਜਿਨ੍ਹਾਂ ਦੇ ਭੋਗ 4 ਮਾਰਚ ਨੂੰ ਪਾਏ ਜਾਣਗੇ | ਉਪਰੰਤ ਖ਼ਾਲਸਾਈ ਰਵਾਇਤਾਂ ਅਨੁਸਾਰ ਮਹੱਲਾ ਸਜਾਇਆ ਜਾਵੇਗਾ | ਜਦੋਂਕਿ ਕਿ ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਲਗਾਤਾਰ ਅਮਿ੍ਤ ਸੰਚਾਰ ਵੀ ਚੱਲੇਗਾ | ਜਥੇਦਾਰ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਨੇ ਦੇਸ਼ਾ-ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਤੋਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਬਾਬਾ ਗੁਰਮੇਲ ਸਿੰਘ, ਮਿਹਰ ਸਿੰਘ ਢਿੱਲੋ, ਜ਼ਸਵਿੰਦਰ ਸਿੰਘ ਮੀਰਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸੀ |

ਪਿਛਲੀ ਖ਼ਬਰ ਝੱਜ ਚੌਕ 'ਚ ਹੋਲਾ ਮਹੱਲਾ ਸੰਗਤ ਨੂੰ ਸਮਰਪਿਤ ਵਿਸ਼ਾਲ ਮੁਫ਼ਤ ਮੈਡੀਕਲ ਜਾਂਚ ਕੈਂਪ <br/> ਅਗਲੀ ਖ਼ਬਰ ਰਿਵਰਲੈਂਡ ਸਕੂਲ ਵਿਖੇ ਵਿਦਾਇਗੀ ਸਮਾਰੋਹ ਯਾਦਗਾਰੀ ਹੋ ਨਿੱਬੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।