06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੰਡਲ ਪ੍ਰਧਾਨ ਚੌਧਰੀ ਰਤਨ ਧਨੇੜਾ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਦੇ ਕੋਟਲਾ ਵਿਖੇ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਅਹੁਦੇਦਾਰਾਂ ਨਾਲ ਭਾਜਪਾ ਆਗੂ ਡਾ. ਸੁਭਾਸ਼ ਸ਼ਰਮਾ, ਅਠਵਾਲ, ਚੌਧਰੀ ਰਤਨ ਕੁਮਾਰ ਧਨੇੜਾ ਤੇ ਹੋਰ | <br/> 08-03-2026
ਸ੍ਰੀ ਅਨੰਦਪੁਰ ਸਾਹਿਬ, 7 ਮਾਰਚ (ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਦੇ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਵਲੋਂ ਕੀਤਾ | ਨਜ਼ਦੀਕੀ ਪਿੰਡ ਕੋਟਲਾ ਦੇ ਕਮਿਊਨਿਟੀ ਸੈਂਟਰ 'ਚ ਕਰਵਾਏ ਸਮਾਗਮ 'ਚ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਮੁੱਖ ਮਹਿਮਾਨ ਵਜੋਂ ਪਹੁੰਚੇ | ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਵਰਕਰਾਂ ਦਾ ਬਹੁਤ ਵੱਡਾ ਰੋਲ ਹੈ | ਇਸ ਲਈ ਨਵੇਂ ਅਹੁਦੇਦਾਰਾਂ ਨੂੰ ਅਪੀਲ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜੁੱਟ ਜਾਣ ਤੇ ਭਾਜਪਾ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਕੰਮ ਕਰਨ | ਇਸ ਮੌਕੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਡਾ. ਸ਼ਰਮਾ ਵਲੋਂ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ | ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਨੇ ਦੱਸਿਆ ਕਿ ਨਵੀਂ ਕਾਰਜਕਾਰਨੀ ਵਿਚ ਰਾਮ ਪਿਆਰੀ, ਅਮਰੀਕ ਸਿੰਘ, ਰਵੀ ਦੱਤ, ਮਹਿੰਦਰ ਪਾਲ, ਸੁਭਾਸ਼ ਚੰਦਰ ਅਤੇ ਜੀਤ ਰਾਮ ਆਦਿ ਨੂੰ ਮੀਤ ਪ੍ਰਧਾਨ, ਪ੍ਰਦੀਪ ਕੁਮਾਰ ਤੇ ਧਰਮਪਾਲ ਨੂੰ ਜਨਰਲ ਸਕੱਤਰ, ਬਿਸ਼ਨ ਦਾਸ, ਯੋਗਰਾਜ, ਤਰਸੇਮ ਡਾਂਗੀ, ਬਹਾਦਰ ਸਿੰਘ, ਰੌਸ਼ਨ ਲਾਲ ਤੇ ਦਲਵਿੰਦਰ ਸਿੰਘ ਆਦਿ ਨੂੰ ਸਕੱਤਰ, ਅਵਤਾਰ ਸਿੰਘ ਸੋਨੀ ਨੂੰ ਮੀਡੀਆ ਇੰਚਾਰਜ, ਅੰਮਿ੍ਤ ਲਾਲ ਨੂੰ ਦਫ਼ਤਰੀ ਸਕੱਤਰ ਅਤੇ ਮਨੋਜ ਕੁਮਾਰ ਨੂੰ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਜਤਿੰਦਰ ਸਿੰਘ ਅਠਵਾਲ, ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ, ਸਕੱਤਰ ਮੁਕੇਸ਼ ਨੱਡਾ, ਮੰਡਲ ਪ੍ਰਧਾਨ ਹਰਮਨਜੀਤ ਸਿੰਘ ਪਿ੍ੰਸ ਅਤੇ ਜ਼ਿਲ੍ਹਾ ਰੂਪਨਗਰ ਦੀ ਮੋਗਾ ਰੈਲੀ ਦੇ ਇੰਚਾਰਜ ਕਰਨਵੀਰ ਸਿੰਘ ਟੌਹੜਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਸਮਰਥਕ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਦੇ ਸਹੁਰਾ ਸੇਵਾ ਮੁਕਤ ਡੀ. ਐਸ. ਪੀ. ਮਹਿੰਦਰ ਸਿੰਘ ਰਾਣਾ ਦਾ ਦਿਹਾਂਤ ਅਗਲੀ ਖ਼ਬਰ dfsdfd

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।