06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬਰਨਾਲਾ ਦੀ ਕਿਸਾਨ ਬਚਾਓ ਵਿਸ਼ਾਲ ਰੈਲੀ ਦੀ ਤਿਆਰੀ ਸੰਬੰਧੀ ਜਮਹੂਰੀ ਕਿਸਾਨ ਸਭਾ ਦੀ ਨੂਰਪੁਰ ਬੇਦੀ ਵਿਖੇ ਮੀਟਿੰਗ <br/>

ਨੂਰਪੁਰ ਬੇਦੀ ਵਿਖੇ ਮੀਟਿੰਗ ਦੌਰਾਨ ਹਾਜ਼ਰ ਆਗੂ | ਤਸਵੀਰ : ਵਿੰਦਰਪਾਲ ਝਾਂਡੀਆਂ <br/> 08-03-2026
ਨੂਰਪੁਰ ਬੇਦੀ, 7 ਮਾਰਚ (ਵਿੰਦਰਪਾਲ ਝਾਂਡੀਆਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕੋਡ ਤੇ ਮਨਰੇਗਾ ਦੇ ਬਦਲਾਅ ਵਿਰੋਧ 'ਚ 10 ਮਾਰਚ ਨੂੰ ਸੂਬਾ ਪੱਧਰੀ ਕਿਸਾਨ ਜਥੇਬੰਦੀਆਂ ਦੀ ਸਾਂਝੀ ਵਿਸ਼ਾਲ ਰੈਲੀ ਬਰਨਾਲਾ ਵਿਖੇ ਕੀਤੀ ਜਾ ਰਹੀ ਹੈ, ਜਿਸ ਦੀ ਤਿਆਰੀ ਲਈ ਅੱਜ ਜਮਹੂਰੀ ਕਿਸਾਨ ਸਭਾ ਦੀ ਅਹਿਮ ਮੀਟਿੰਗ ਨੂਰਪੁਰ ਬੇਦੀ ਵਿਖੇ ਹੋਈ | ਮੀਟਿੰਗ ਦੌਰਾਨ ਰੈਲੀ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਆਗੂਆਂ ਦੀ ਡਿਊਟੀਆਂ ਲਗਾਈਆਂ ਗਈਆਂ | ਇਲਾਕੇ ਤੋਂ ਵੱਡੀ ਸ਼ਮੂਲੀਅਤ ਲਈ ਕਿਸਾਨਾਂ ਦੇ ਕੋਟੇ ਨਿਸ਼ਚਿਤ ਕੀਤੇ ਗਏ ਹਨ | ਇਸ ਵਿਸ਼ਾਲ ਰੈਲੀ 'ਚ ਹਿੱਸਾ ਲੈਣ ਲਈ ਜਮਹੂਰੀ ਕਿਸਾਨ ਸਭਾ ਨੂਰਪੁਰ ਬੇਦੀ ਤੋਂ ਕਿਸਾਨਾਂ ਦੀ ਬੱਸ 8 ਵਜੇ ਤੋਂ ਪਹਿਲਾਂ ਰਵਾਨਾ ਹੋਵੇਗੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਰੈਲੀ ਇਕ ਇਤਿਹਾਸਕ ਰੈਲੀ ਹੋਵੇਗੀ, ਕਿਉਂਕਿ ਸਰਕਾਰਾਂ ਨੇ ਕਿਸਾਨਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ | ਸਰਕਾਰਾਂ ਕਿਸਾਨੀ ਧੰਦੇ ਨੂੰ ਖ਼ਤਮ ਕਰਨਾ ਤੇ ਦੁੱਧ ਉਤਪਾਦਕਾਂ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ | ਇਸ ਲਈ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਕਿਸਾਨ ਪੂਰੇ ਰੋਸ ਦਾ ਪ੍ਰਗਟਾਵਾ ਕਰਨਗੇ | ਇਸ ਸੰਬੰਧੀ ਨੂਰਪੁਰ ਬੇਦੀ ਵਿਖੇ ਇਕ ਤਹਿਸੀਲ ਪੱਧਰੀ ਮੀਟਿੰਗ ਕਰਕੇ ਜਮਹੂਰੀ ਕਿਸਾਨ ਸਭਾ ਨੇ ਇਹ ਪ੍ਰੋਗਰਾਮ ਉਲੀਕਿਆ | ਇਸ ਮੌਕੇ ਮਾਸਟਰ ਗੁਰਨਾਇਬ ਸਿੰਘ ਜੇਤੇਵਾਲ, ਧਰਮਪਾਲ ਸਿੰਘ ਸੈਣੀ, ਸੁਰਿੰਦਰ ਸਿੰਘ ਬਰੂਵਾਲ, ਹਜ਼ਾਰਾ ਸਿੰਘ ਢਿੱਲੋਂ, ਅਮਰੀਕ ਸਿੰਘ, ਬਲਬੀਰ ਸਿੰਘ, ਮਨਧੀਰ ਸਿੰਘ, ਦਰਸ਼ਨ ਸਿੰਘ ਰੌਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਬਣਨ ਨਾਲ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ-ਜੀਤਾ ਅਗਲੀ ਖ਼ਬਰ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਦੇ ਸਹੁਰਾ ਸੇਵਾ ਮੁਕਤ ਡੀ. ਐਸ. ਪੀ. ਮਹਿੰਦਰ ਸਿੰਘ ਰਾਣਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।