08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

'ਗੈਂਗਸਟਰਾਂ 'ਤੇ ਵਾਰ' ਦਾ 46ਵਾਂ ਦਿਨ: ਪੰਜਾਬ ਪੁਲਿਸ ਨੇ 471 ਥਾਈਾ ਕੀਤੀ ਛਾਪੇਮਾਰੀ, 163 ਗਿ੍ਫ਼ਤਾਰ

ਅਜੀਤ ਡੈਸਕ 08-03-2026

ਚੰਡੀਗੜ੍ਹ, 7 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 46ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 471 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 46ਵੇਂ ਦਿਨ ਪੁਲਿਸ ਟੀਮਾਂ ਨੇ 163 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ 13,208 ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ 76 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 116 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 371ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਵਿਚ ਸਨਿਚਰਵਾਰ ਨੂੰ 72 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 2.3 ਕਿੱਲੋ ਹੈਰੋਇਨ, 7 ਕਿੱਲੋ ਗਾਂਜਾ, 109 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਦੇ ਨਾਲ ਸਿਰਫ 371 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52,527 ਹੋ ਗਈ ਹੈ | ਅੱਜ 34 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਬੁੜੈਲ ਮਾਡਲ ਜੇਲ੍ਹ 'ਚ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ, ਮਾਮਲਾ ਦਰਜ ਅਗਲੀ ਖ਼ਬਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।