08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਭਾਈ ਚਾਵਲਾ

ਅਜੀਤ ਡੈਸਕ 08-03-2026
ਸ੍ਰੀ ਅਨੰਦਪੁਰ ਸਾਹਿਬ, 7 ਮਾਰਚ (ਜੇ. ਐਸ. ਨਿੱਕੂਵਾਲ)-ਬੀਤੀ ਰਾਤ ਸੰਤ ਭੂਰੀ ਵਾਲੇ ਦੀ ਸਰਾਂ ਵਿਖੇ ਸ਼੍ਰੋਮਣੀ ਕਮੇਟੀ ਦੇ ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ 'ਤੇ ਕੀਤੇ ਗਏ ਕਾਤਲਾਨਾ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰੇ | ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੰਤ ਭੂਰੀ ਵਾਲਿਆਂ ਦੀ ਸਰਾਂ ਵਿਖੇ ਨਿਹੰਗ ਸਿੰਘ ਬਾਣੇ ਵਾਲੇ ਵੱਡੀ ਗਿਣਤੀ ਨੌਜਵਾਨਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਸੇਵਾਦਾਰਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕੀਤਾ ਗਿਆ ਹੈ | ਜਿਸ ਦੀ ਉਹ ਸਖ਼ ਸ਼ਬਦਾਂ ਨਾਲ ਨਿੰਦਾ ਕਰਦੇ ਹਨ | ਭਾਈ ਚਾਵਲਾ ਨੇ ਅੱਗੇ ਕਿਹਾ ਕਿ ਕਿ ਅਜਿਹਾ ਵਰਤਾਰਾ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇ | ਜੇਕਰ ਕਾਰਵਾਈ ਵਿਚ ਕੋਈ ਢਿੱਲ ਹੁੰਦੀ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸਖ਼ਤ ਫੈਸਲਾ ਲੈਣਗੇ |
ਪਿਛਲੀ ਖ਼ਬਰ ਇਲਾਕਾ ਸੰਘਰਸ਼ ਕਮੇਟੀ ਦੀ ਦਬੁਰਜੀ ਵਿਖੇ ਮੀਟਿੰਗ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਗਰਮੀ ਹੋਈ ਤੇਜ਼, ਮਾਰਚ ਦੇ ਪਹਿਲੇ ਹਫ਼ਤੇ ਤਾਪਮਾਨ ਦਾ ਪਾਰਾ ਪਹੁੰਚਿਆ 33 ਡਿਗਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।