16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਨਤੀਜੇ ਰਹੇ ਸ਼ਾਨਦਾਰ <br/>

ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ | <br/> 29-03-2026
ਸ੍ਰੀ ਅਨੰਦਪੁਰ ਸਾਹਿਬ, 28 ਮਾਰਚ (ਜੇ ਐਸ ਨਿੱਕੂਵਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਿ੍ੰਸੀਪਲ ਨੀਰਜ ਕੁਮਾਰ ਵਰਮਾ ਦੀ ਅਗਵਾਈ ਹੇਠ ਐਲਾਨਿਆ ਸਲਾਨਾ ਨਤੀਜਾ ਨਾਨ-ਬੋਰਡ ਜਮਾਤਾਂ ਦਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰਸੀਪਲ ਵਰਮਾ ਵਲੋਂ ਮਾਪਿਆਂ ਅਤੇ ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ ਨੂੰ ਸਕੂਲ ਵਿਚ ਚੱਲ ਰਹੇ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਿੱਖਿਆ ਕੁਆਰਡੀਨੇਟਰ ਦਇਆ ਸਿੰਘ ਸੰਧੂ, ਪਿ੍ੰਸੀਪਲ ਨੀਰਜ ਵਰਮਾ ਵਲੋਂ ਸਕੂਲ ਦੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨਾਂ ਦੀ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਬੰਗਾ, ਜਗਮੋਹਨ ਕੌਰ, ਸਮੀਤਾ ਸੋਨੀ, ਹਰਪ੍ਰੀਤ ਕੌਰ, ਗੁਰਮੀਤ ਕੌਰ, ਮੀਨਾ ਦੇਵੀ, ਸੰਗੀਤਾ, ਗੇਰਾ ਨਰੇਸ਼ ਰਾਣੀ, ਪ੍ਰਤਿਭਾ, ਕਰਮਜੀਤ ਕੌਰ, ਮਨਜੀਤ ਕੌਰ, ਮਨਦੀਪ ਕੌਰ, ਸੁਨੀਤਾ ਦੇਵੀ, ਬਲਜੀਤ ਕੌਰ, ਗੁਰਦੀਪ ਕੌਰ, ਪੁਸ਼ਪਾ ਦੇਵੀ, ਰੇਨੂੰ ਬਾਲਾ, ਸੁਨੀਤਾ ਰਾਣੀ, ਅਨਾਮਿਕਾ ਸ਼ਰਮਾ, ਮੀਨਾ ਕੁਮਾਰੀ, ਲਲਿਤਾ ਕੁਮਾਰੀ, ਨੀਰਜ ਕੁਮਾਰੀ, ਕਵਿਤਾ ਬੇਦੀ, ਸੁਮਨ ਚਾਂਦਲਾ, ਪੂਜਾ ਰਾਣੀ, ਬਲਜੀਤ ਕੌਰ, ਪਰਮਿੰਦਰ ਕੌਰ, ਮੀਨਾ ਦੇਵੀ, ਬੀਨਾ ਕੁਮਾਰੀ, ਜਗਦੀਪ ਕੌਰ, ਸਿਮਰਨਜੀਤ ਕੌਰ, ਜਰਨੈਲ ਸਿੰਘ, ਅਸ਼ੋਕ ਕੁਮਾਰ, ਰਣਜੀਤ ਸਿੰਘ ਭੱਠਲ ਸਮੇਤ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸੀ |

ਪਿਛਲੀ ਖ਼ਬਰ ਭਲਕੇ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਸਿੰਬਲ ਮਾਜਰਾ ਸਕੂਲ 'ਚ ਸੁਪਰਡੈਂਟ ਮਲਕੀਤ ਭੱਠਲ ਨੇ 5ਵੀਂ ਦੇ ਵਿਦਿਆਰਥੀਆਂ ਨੂੰ ਇਨਾਮ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।