18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਖ਼ਾਲਸਾ ਸਕੂਲ ਨੇ ਪ੍ਰਾਇਮਰੀ ਵਿੰਗ ਦਾ ਨਤੀਜਾ ਐਲਾਨਿਆ <br/>

ਅਜੀਤ ਡੈਸਕ 29-03-2026
ਸ੍ਰੀ ਅਨੰਦਪੁਰ ਸਾਹਿਬ, 28 ਮਾਰਚ (ਜੇ ਐਸ ਨਿੱਕੂਵਾਲ)-ਇਲਾਕੇ ਦੀ ਸਾਰਿਆਂ ਤੋਂ ਪੁਰਾਤਨ ਵਿੱਦਿਅਕ ਸੰਸਥਾ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਪ੍ਰਾਇਮਰੀ ਵਿੰਗ ਦਾ ਨਤੀਜਾ ਐਲਾਨਿਆ ਗਿਆ | ਇਸ ਸਬੰਧੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਪੰਜਾਬੀ ਮਾਧਿਅਮ ਅਤੇ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਅੰਗਰੇਜ਼ੀ ਮਾਧਿਅਮ ਦਾ ਨਤੀਜਾ ਐਲਾਨਿਆ ਗਿਆ | ਇਸ ਸਮਾਗਮ ਦੇ ਵਿਚ ਸਕੂਲ ਦੇ ਪੱਤਰ ਵਿਹਾਰਕ ਪਾਖਰ ਸਿੰਘ ਭੱਠਲ, ਸਕੂਲ ਮੈਨੇਜਰ ਕੁਲਦੀਪ ਸਿੰਘ ਨੰਬਰਦਾਰ ਅਤੇ ਡਾਇਰੈਕਟਰ ਸਿੱਖਿਆ ਗੁਰਮਿੰਦਰ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਵਲੋਂ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਜੀ ਆਇਆ ਕਿਹਾ ਗਿਆ | ਉਨ੍ਹਾਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਵਿਦਿਆਰਥੀ ਭਵਿੱਖ ਵਿਚ ਹੋਰ ਮਿਹਨਤ ਕਰਕੇ ਜ਼ਿੰਦਗੀ ਵਿਚ ਕਾਮਯਾਬ ਇਨਸਾਨ ਬਣਨ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ | ਇਸ ਮੌਕੇ ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ ਨੇ ਕਿਹਾ ਕਿ ਸਕੂਲ ਵਿਚ ਸਰਕਾਰੀ ਸਹਾਇਤਾ ਪ੍ਰਾਪਤ ਐਨ.ਸੀ.ਸੀ. ਦਾ ਆਰਮੀ ਦਾ ਵਿੰਗ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਠਵੀਂ ਜਮਾਤ ਜਾਂ ਇਸ ਤੋਂ ਉੱਪਰ ਵਾਲੇ ਵਿਦਿਆਰਥੀ ਇਸ ਦਾ ਫ਼ਾਇਦਾ ਜ਼ਰੂਰ ਲੈਣ | ਕਿਉਂਕਿ ਐਨ.ਸੀ.ਸੀ. ਦਾ 'ਏ' ਸਰਟੀਫਿਕੇਟ ਪ੍ਰਾਪਤ ਕੈਡਟਾਂ ਨੂੰ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਵੇਲੇ ਪਹਿਲ ਦਿੱਤੀ ਜਾਂਦੀ ਹੈ | ਇਸ ਮੌਕੇ ਸਕੂਲ ਦੇ ਪੱਤਰ ਵਿਹਾਰਕ ਪਾਖਰ ਸਿੰਘ ਭੱਠਲ ਨੇ ਕਿਹਾ ਕਿ ਮੌਜੂਦਾ ਸਮੇਂ ਦੇ ਵਿਚ ਮਾਪਿਆਂ ਅਤੇ ਅਧਿਆਪਕਾਂ ਵਿਚ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਮਾਪਿਆਂ ਨੂੰ ਤਾਕੀਦ ਕੀਤੀ ਕਿ ਉਹ ਸਮੇਂ ਸਮੇਂ ਤੇ ਸਕੂਲ ਆ ਕੇ ਆਪਣੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਜ਼ਰੂਰ ਲੈਂਦੇ ਰਹਿਣ | ਇਸ ਮੌਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜਸਪ੍ਰੀਤ ਸਿੰਘ, ਹਰਸ਼ਦੀਪ ਕੌਰ, ਦਲਜੀਤ ਕੌਰ, ਸ਼ੁਭਰਾ ਸ਼ਰਮਾਂ, ਹਰਪ੍ਰੀਤ ਕੌਰ ਸਮੇਤ ਸਟਾਫ਼, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਤਲਵਾੜਾ ਦੀ ਆਯੁਰਵੈਦਿਕ ਡਿਸਪੈਂਸਰੀ 'ਚ ਹੋਰ ਸਹੂਲਤਾਂ ਜਲਦ- ਡਾ. ਸੰਜੀਵ ਗੌਤਮ ਅਗਲੀ ਖ਼ਬਰ ਚਨੌਲੀ ਬਸੀ ਸਕੂਲ ਵਿਖੇ ਵੱਖ-ਵੱਖ ਕਲਾਸਾਂ ਦੇ ਅੱਵਲ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।