18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ਼ਹੀਦਾਂ ਦੀ ਯਾਦ ਵਿਚ ਨਾਟਕ ਮੇਲਾ ਕਰਵਾਇਆ <br/>

ਪਿੰਡ ਮੜੌਲੀ ਕਲਾਂ ਵਿਖੇ ਸ਼ਹੀਦਾਂ ਦੀ ਯਾਦ 'ਚ ਕਰਵਾਏ ਜੰਗ ਵਿਰੋਧੀ ਸਮਾਗਮ ਦੌਰਾਨ ਸ਼ਹੀਦ ਕਾਂਸ਼ੀ ਰਾਮ ਦੇ ਪੜਪੋਤੇ ਕੇਵਲ ਜੋਸ਼ੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਤੇ ਨਾਟਕ ਪੇਸ਼ ਕਰਦੇ ਹੋਏ ਕਲਾਕਾਰ | <br/> 29-03-2026
ਮੋਰਿੰਡਾ, 28 ਮਾਰਚ (ਪਿ੍ਤਪਾਲ ਸਿੰਘ)-ਗ਼ਦਰੀ ਬਾਬੇ ਵਿਚਾਰ ਧਾਰਕ ਮੰਚ ਖਰੜ ਅਤੇ ਸ਼ਹੀਦ ਕਾਂਸੀ ਰਾਮ ਮੈਮੋਰੀਅਲ ਕਲੱਬ ਮੜੌਲੀ ਕਲਾਂ ਵਲੋਂ ਗ਼ਦਰ ਪਾਰਟੀ ਦੇ ਬਾਨੀ ਸ਼ਹੀਦ ਕਾਂਸੀ ਰਾਮ ਮੜੌਲੀ ਕਲਾਂ, ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਪਿੰਡ ਮੜੌਲੀ ਕਲਾਂ ਵਿਖੇ ਜੰਗ ਵਿਰੋਧੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਕਲੱਬ ਦੇ ਪ੍ਰਧਾਨ ਐਡਵੋਕੇਟ ਤਾਰਾ ਸਿੰਘ ਚਾਹਲ ਨੇ ਦੱਸਿਆ ਕਿ ਜੰਗ ਵਿਰੋਧੀ ਸਮਾਗਮ ਦੌਰਾਨ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਕੁਲਦੀਪ ਸਿੰਘ ਦੀਪ, ਡਾ. ਅਰਵਿੰਦ ਕੌਰ ਕਾਕੜਾ ਅਤੇ ਅਰਸ਼ਦੀਪ ਸਿੰਘ ਪ੍ਰਧਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਮੈਮੋਰੀਅਲ ਕਲੱਬ ਖਰੜ ਨੇ ਦੇਸ਼ ਦੀ ਜਨਤਾ ਨੂੰ ਫਿਰਕਾਪ੍ਰਸਤ ਪਾਰਟੀਆਂ, ਦੇਸ਼ ਦੇ ਦੁਸ਼ਮਣਾਂ ਦੀ ਪਹਿਚਾਣ ਕਰਨ ਅਤੇ ਸ਼ਹੀਦਾਂ ਦੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕ ਮੁੱਠ ਹੋਣ ਦਾ ਸੱਦਾ ਦਿੱਤਾ | ਸੈਮੀਨਾਰ ਉਪਰੰਤ ਡਾ. ਸੋਮਪਾਲ ਹੀਰਾ ਦੀ ਨਿਰਦੇਸ਼ਨਾ ਹੇਠ ਨਾਟਕ- ਛੱਲਾ, ਰਾਹੀਂ ਰੁਜ਼ਗਾਰ ਦੀ ਭਾਲ 'ਚ ਵਿਦੇਸ਼ਾਂ 'ਚ ਜਾ ਰਹੇ ਨੌਜਵਾਨਾਂ ਦੀ ਦੁਰਦਸ਼ਾ ਬਿਆਨ ਕੀਤੀ ਗਈ ਅਤੇ ਲੋਕ ਹਿਤ ਰੰਗ ਮੰਚ ਖਟੜਾ ਵਲੋਂ ਟੋਨੀ ਖਟੜਾ ਦੀ ਨਿਰਦੇਸ਼ਨਾ ਹੇਠ ਸਰਹੱਦਾਂ ਹੋਰ ਵੀ ਨੇ, ਨਾਟਕ ਰਾਹੀਂ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰਦੇ ਜਵਾਨਾਂ ਅਤੇ ਨਸ਼ੇ ਦੀ ਲੱਤ ਨਾਲ ਮਰ ਰਹੇ ਨੌਜਵਾਨਾਂ ਦੀ ਜੀਵਨੀ ਦੇ ਅਧਾਰਿਤ ਨਾਟਕ ਪੇਸ਼ ਕਰਕੇ ਦਰਸ਼ਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ | ਇਸ ਮੌਕੇ ਪ੍ਰਬੰਧਕ ਐਡਵੋਕੇਟ ਤਾਰਾ ਸਿੰਘ ਚਾਹਲ, ਹਰਨਾਮ ਸਿੰਘ ਡੱਲਾ, ਸੁਖਵਿੰਦਰ ਸਿੰਘ ਦੁੱਮਣਾ, ਇੰਜੀਨੀਅਰ ਭੁਪਿੰਦਰ ਸਿੰਘ ਮਦਨਹੇੜੀ ਵਲੋਂ ਪ੍ਰਸਿੱਧ ਸਾਹਿਤਕਾਰ ਕੁਲਦੀਪ ਸਿੰਘ ਦੀਪ, ਡਾ ਅਰਵਿੰਦਰ ਕੌਰ ਕਾਕੜਾ, ਸ਼ਹੀਦ ਕਾਂਸੀ ਰਾਮ ਦੇ ਪੜਪੋਤੇ ਕੇਵਲ ਜੋਸ਼ੀ, ਪਿੰਡ ਦੇ ਸਰਪੰਚ ਗੁਰਮੀਤ ਸਿੰਘ ਬਾਰੂ, ਨਾਟਕ ਟੀਮਾਂ ਦੇ ਨਿਰਦੇਸ਼ਕ ਡਾ ਸੋਮਪਾਲ ਹੀਰਾ ਅਤੇ ਟੋਨੀ ਖਟੜਾ ਆਦਿ ਕਲਾਕਾਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਪਤਵੰਤੇ ਸੱਜਣ, ਰੰਗ ਕਰਮੀ ਅਤੇ ਇਨਕਲਾਬੀ ਸੋਚ ਦੇ ਧਾਰਨੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਮਧੂਵਨ ਵਾਟਿਕਾ ਸਕੂਲ 'ਚ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਪਿੰਡ ਤਲਵਾੜਾ ਦੀ ਆਯੁਰਵੈਦਿਕ ਡਿਸਪੈਂਸਰੀ 'ਚ ਹੋਰ ਸਹੂਲਤਾਂ ਜਲਦ- ਡਾ. ਸੰਜੀਵ ਗੌਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।