18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਧੂਵਨ ਵਾਟਿਕਾ ਸਕੂਲ 'ਚ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ

ਅਜੀਤ ਡੈਸਕ 29-03-2026
ਨੂਰਪੁਰ ਬੇਦੀ, 28 ਮਾਰਚ (ਹਰਦੀਪ ਸਿੰਘ ਢੀਂਡਸਾ)-ਖੇਤਰ ਦੇ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ (ਨੂਰਪੁਰ ਬੇਦੀ) ਵਿਚ ਸਿੱਖਿਆ ਸੈਸ਼ਨ 2025-26 ਦੇ ਮੱਦੇਨਜਰ ''ਕਿੰਡਰਗਾਰਟਨ ਵਿੰਗ ਦੇ ਯੂ.ਕੇ.ਜੀ. ਦੇ ਨੰਨੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਸਕੂਲ ਦੇ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ,ਪਿ੍ੰਸੀਪਲ ਮੈਡਮ ਦੀਪਿਕਾ ਪੁਰੀ ਅਤੇ ਮੈਡਮ ਅਨੂ ਕੌਸ਼ਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਵਲੋਂ ਜੋਤ ਜਗਾ ਕੇ ਸਮਾਰੋਹ ਦਾ ਰਸਮੀ ਉਦਘਾਟਨ ਕੀਤਾ ਗਿਆ | ਸਮਾਗਮ ਦੌਰਾਨ ਨੰਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਦਰਸ਼ਨ ਲਈ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗ੍ਰੈਜੂਏਸ਼ਨ ਗਾਊਨ ਅਤੇ ਕੈਪ ਪਾ ਕੇ ਆਪਣੇ ਜੀਵਨ ਦੇ ਪਹਿਲੇ ਸਿੱਖਿਆਕ ਮੀਲ ਪੱਥਰ ਨੂੰ ਮਨਾਇਆ | ਇਸ ਮੌਕੇ ਸਕੂਲ ਚੇਅਰਮੈਨ ਅਮਿਤ ਚੱਢਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੱਚਿਆਂ ਦੀ ਬੁਨਿਆਦੀ ਸਿੱਖਿਆ ਉਨ੍ਹਾਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਉਹ ਭਵਿੱਖ ਵਿਚ ਸਫਲ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਦੀਪਿਕਾ ਪੁਰੀ ਨੇ ਕਿਹਾ ਕਿ ਗ੍ਰੈਜੂਏਸ਼ਨ ਸਮਾਰੋਹ ਬੱਚਿਆਂ ਲਈ ਇੱਕ ਮਹੱਤਵਪੂਰਨ ਮੋੜ ਹੁੰਦਾ ਹੈ, ਜੋ ਉਨ੍ਹਾਂ ਵਿਚ ਆਤਮ-ਵਿਸ਼ਵਾਸ ਅਤੇ ਅੱਗੇ ਵਧਣ ਦੀ ਪ੍ਰੇਰਣਾ ਪੈਦਾ ਕਰਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਰੁਪਿੰਦਰ ਕੌਰ, ਮੈਡਮ ਕਿਰਨ, ਮੈਡਮ ਪਰਮਜੀਤ ਕੌਰ, ਮੈਡਮ ਕਿਰਨਦੀਪ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਸੁਖਪ੍ਰੀਤ ਕੌਰ, ਮੈਡਮ ਸੀਮਾ ਵਸ਼ਿਸ਼ਟ, ਮੈਡਮ ਬਬੀਤਾ ਰਾਣਾ, ਮੈਡਮ ਰਜਨੀ ਅਤੇ ਮੈਡਮ ਗੁਰਪ੍ਰੀਤ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਗਰੈਜੂਏਸ਼ਨ ਸੈਰੇਮਨੀ ਅਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ਼ਹੀਦਾਂ ਦੀ ਯਾਦ ਵਿਚ ਨਾਟਕ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।