19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਬੇਲਾ ਕਾਲਜ ਵਿਚ ਸ਼ਾਨੋ-ਸ਼ੌਕਤ ਨਾਲ ਕਰਵਾਇਆ ਸਾਲਾਨਾ ਖੇਡ ਮੇਲਾ <br/>

ਅਜੀਤ ਡੈਸਕ 29-03-2026
ਬੇਲਾ, 28 ਮਾਰਚ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦਾ ਸਲਾਨਾ ਖੇਡ ਮੇਲਾ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਖੇਡ ਮੇਲੇ ਦੀ ਸ਼ੁਰੂਆਤ ਐਨ.ਸੀ.ਸੀ. ਅਤੇ ਐਨ.ਐਸ.ਐਸ. ਟੁਕੜੀਆਂ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਸ਼ਾਨਦਾਰ ਮਾਰਚ ਪਾਸਟ ਉਪਰੰਤ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ | ਰਸਮੀ ਤੌਰ 'ਤੇ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ | ਇਸ ਦੇ ਨਾਲ ਹੀ ਕਾਲਜ ਦੇ ਅੰਤਰਰਾਸ਼ਟਰੀ ਪੱਧਰ 'ਤੇ ਸੋਨੇ ਦੇ ਤਮਗੇ ਜਿੱਤਣ ਵਾਲੇ ਵਿਦਿਆਰਥੀਆਂ ਵੱਲੋਂ ਖੇਡ ਮਸ਼ਾਲ ਰੋਸ਼ਨ ਕੀਤੀ ਗਈ ਅਤੇ ਸਾਰੇ ਪ੍ਰਤਿਭਾਗੀਆਂ ਨੂੰ ਖੇਡ ਭਾਵਨਾ ਨਾਲ ਭਾਗ ਲੈਣ ਦੀ ਸਹੁੰ ਚੁਕਾਈ ਗਈ | ਸੁਖਵਿੰਦਰ ਸਿੰਘ ਵਿਸਕੀ ਨੇ ਸਟਾਫ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਵਿਚ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਸੋਚ ਨੂੰ ਉਤਸ਼ਾਹਿਤ ਕਰਦੀਆਂ ਹਨ | ਉਨ੍ਹਾਂ ਨੇ ਖਿਡਾਰੀਆਂ ਨੂੰ ਇਮਾਨਦਾਰੀ ਅਤੇ ਖੇਡ ਭਾਵਨਾ ਨਾਲ ਖੇਡਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਵਲੋਂ ਮਹਿਮਾਨਾਂ ਦਾ ਸਵਾਗਤ ਕੀਤਾ | ਖੇਡ ਮੇਲੇ ਦੇ ਦੂਜੇ ਪੜਾਅ ਵਿੱਚ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਮੁੱਖ ਮਹਿਮਾਨ ਅਤੇ ਮੈਂਬਰ ਗੁਰਮੇਲ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੌਂਸਲਾ ਦਿੱਤਾ | ਸਕੱਤਰ ਜਗਵਿੰਦਰ ਸਿੰਘ ਪੰਮੀਨੇ ਖੇਡ ਮੇਲੇ ਨੂੰ ਸਫਲ ਬਣਾਉਣ ਲਈ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਖੇਡਾਂ ਦੌਰਾਨ ਲੜਕਿਆਂ ਅਤੇ ਲੜਕੀਆਂ ਵਲੋਂ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੌੜਾਂ, ਲੰਬੀ ਛਾਲ, ਟਿ੍ਪਲ- ਜੰਪ, ਡਿਸਕਸ-ਥਰੋੋ, ਹੈਮਰ ਥਰੋ, ਸ਼ਾਟ-ਪੁੱਟ ਅਤੇ ਨਿੰਬੂ-ਚਮਚਾ, ਤਿੰਨ ਟੰਗੀ ਦੌੜ ਵਰਗੇ ਮੁਕਾਬਲੇ ਕਰਵਾਏ ਗਏ | ਰੱਸਾਕਸ਼ੀ (ਲੜਕੇ) ਕੰਪਿਊਟਰ ਵਿਭਾਗ ਨੇ ਪਹਿਲਾ ਸਥਾਨ, ਕਾਮਰਸ ਵਿਭਾਗ (ਲੜਕੇ) ਨੇ ਦੂਜਾ ਸਥਾਨ, ਰੱਸਾਕਸੀ (ਲੜਕੀਆਂ) ਕਾਮਰਸ ਵਿਭਾਗ ਪਹਿਲਾ ਸਥਾਨ ਅਤੇ ਹਿਊਮੈਨਟੀਜ਼ ਵਿਭਾਗ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਬੈਸਟ ਐਥਲੀਟ ਦਮਨਪ੍ਰੀਤ ਕੌਰ (ਬੀ.ਸੀ.ਏ. ਭਾਗ ਦੂਜਾ) ਅਤੇ ਲਕਸ਼ਪ੍ਰੀਤ ਸਿੰਘ (ਬੀ.ਸੀ.ਏ. ਭਾਗ ਪਹਿਲਾ) ਨੂੰ ਚੁਣਿਆ ਗਿਆ | ਇਹ ਸਮਾਰੋਹ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਦੀ ਅਗਵਾਈ ਹੇਠ ਲੈਫਟੀਨੈਂਟ ਪਿ੍ਤਪਾਲ ਸਿੰਘ ਅਤੇ ਪ੍ਰੋ. ਅਮਰਜੀਤ ਸਿੰਘ ਦੇ ਸਹਿਯੋਗ ਨਾਲ ਸਫਲਤਾਪੂਰਵਕ ਸੰਪੰਨ ਹੋਇਆ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਮਮਤਾ ਅਰੋੜਾ, ਪ੍ਰੋ. ਹਰਲੀਨ ਕੌਰ, ਪ੍ਰੋ. ਪਿ੍ਤਪਾਲ ਸਿੰਘ, ਪੋ੍ਰ. ਇਸ਼ੂ ਬਾਲਾ ਅਤੇ ਡਾ. ਪਰਵਿੰਦਰ ਕੌਰ ਨੇ ਬਾਖੂਬੀ ਨਿਭਾਈ | ਇਸ ਮੌਕੇ ਦੋਵਾਂ ਡਿਗਰੀ ਕਾਲਜਾਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਕੰਨਿਆ ਸਕੂਲ 'ਚ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਹੁਣ ਚੰਡੀਗੜ੍ਹ ਹਵਾਈ ਅੱਡੇ ਤੋਂ 49 ਉਡਾਣਾਂ ਨਾਲ ਵਧੀ ਸਹੂਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।