19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ੍ਰੀ ਚਮਕੌਰ ਸਾਹਿਬ ਦੇ ਕੰਨਿਆ ਸਕੂਲ 'ਚ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ <br/>

ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਕੰਨਿਆ ਸਕੂਲ ਵਿਖੇ ਦਾਖਲਾ ਮੁਹਿੰਮ ਦਾ ਆਗਾਜ਼ ਕੀਤੇ ਜਾਣ ਦੀ ਤਸਵੀਰ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 29-03-2026
ਸ੍ਰੀ ਚਮਕੌਰ ਸਾਹਿਬ, 28 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਵਿਖੇ ਅੱਜ ਮਾਪੇ ਅਤੇ ਅਧਿਆਪਕ ਮਿਲਣੀ ਕਰਵਾਈ ਗਈ ਅਤੇ ਸਕੂਲ ਦੇ ਸਾਲਾਨਾ ਨਤੀਜੇ ਐਲਾਨੇ ਗਏ | ਇਸ ਦੇ ਨਾਲ ਹੀ ਦਾਖਲਾ ਮੁਹਿੰਮ ਦਾ ਆਗਾਜ਼ ਵੀ ਕੀਤਾ ਗਿਆ | ਸਕੂਲ ਅਧਿਆਪਕ ਗੁਰਪ੍ਰੀਤ ਸਿੰਘ ਹੀਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਪਿ੍ੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥਣਾਂ ਦੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਲਈ ਆਧੁਨਿਕ ਤਰੀਕ ਨਾਲ ਪੜ੍ਹਾਈ ਦੇ ਨਾਲ ਨਾਲ ਖੇਡਾਂ ਤੇ ਸੱਭਿਆਚਾਰ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ | ਵਿਦਿਆਰਥਣਾਂ ਨੂੰ 12ਵੀਂ ਉਪਰੰਤ ਉਚੇਰੀ ਸਿੱਖਿਆ ਲਈ ਦਾਖ਼ਲਾ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ | ਇਸ ਦੌਰਾਨ ਐਲਾਨੇ ਵੱਖ ਵੱਖ ਜਮਾਤਾਂ ਦੇ ਐਲਾਨੇ ਨਤੀਜੇ ਦੌਰਾਨ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਸਮੂਹ ਅਧਿਆਪਕ, ਵਿਦਿਆਰਥਣਾਂ ਅਤੇ ਮਾਪੇ ਵੀ ਮੌਜੂਦ ਸਨ |

ਪਿਛਲੀ ਖ਼ਬਰ ਗ੍ਰਾਮ ਪੰਚਾਇਤ ਸਹੇੜੀ ਵਲੋਂ ਬਣਾਈ ਜਾ ਰਹੀ ਸੜਕ ਨੂੰ ਬੀ.ਡੀ.ਪੀ.ਓ ਵਲੋਂ ਰੋਕਣ ਦੀ ਨਿੰਦਾ ਅਗਲੀ ਖ਼ਬਰ ਬੇਲਾ ਕਾਲਜ ਵਿਚ ਸ਼ਾਨੋ-ਸ਼ੌਕਤ ਨਾਲ ਕਰਵਾਇਆ ਸਾਲਾਨਾ ਖੇਡ ਮੇਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।