20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕਾਹਨਪੁਰ ਖੂਹੀ ਦੀ ਵਿਦਿਆਰਥਣ ਦੀ ਨਵੋਦਿਆ ਵਿਦਿਆਲਿਆ ਲਈ ਚੋਣ <br/>

ਬੱਚੀ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਅਧਿਆਪਕ | ਤਸਵੀਰ: ਗੁਰਬੀਰ ਵਾਲੀਆ <br/> 29-03-2026
ਕਾਹਨਪੁਰ ਖੂਹੀ, 28 ਮਾਰਚ (ਗੁਰਬੀਰ ਸਿੰਘ ਵਾਲੀਆ)-ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਪੁੱਤਰੀ ਦਲੇਰ ਸਿੰਘ ਨੇ ਹਾਲ ਹੀ ਵਿਚ ਹੋਈ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਪਾਸ ਕਰਕੇ ਦਾਖਲਾ ਪ੍ਰਾਪਤ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਨਰੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਮੁਖੀ ਹੈੱਡ ਟੀਚਰ ਬਲਵੀਰ ਸਿੰਘ ਦੀ ਯੋਗ ਅਗਵਾਈ ਹੇਠ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਜਿੱਥੇ ਬੱਚੇ ਨਵੋਦਿਆ ਵਿਦਿਆਲਿਆ ਲਈ ਚੁਣੇ ਜਾ ਰਹੇ ਹਨ, ਉੱਥੇ ਹੀ ਇਸ ਸਕੂਲ ਦੇ ਬੱਚੇ ਹਰ ਸਾਲ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਵੀ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ | ਇਸ ਮੌਕੇ ਸਕੂਲ ਮੁਖੀ ਬਲਵੀਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਜਸਮੀਤ ਕੌਰ ਨੂੰ ਯਾਦਗਾਰੀ ਚਿੰਨ ਨਾਲ ਸਨਮਾਨਿਤ ਕਰਦਿਆਂ ਉਸ ਦੀ ਇਸ ਉਪਲੱਬਧੀ ਦੀ ਵਧਾਈ ਦਿੱਤੀ | ਇਸ ਮੌਕੇ ਗਾਈਡ ਅਧਿਆਪਕ ਮੋਹਣ ਸਿੰਘ, ਤਨਿਸ਼ ਕੁਮਾਰ ਸਮੇਤ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਪੀ ਐਮ ਸ੍ਰੀ ਸਕੂਲ ਕਾਹਨਪੁਰ ਖੂਹੀ ਦਾ ਸਾਲਾਨਾ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਸਰਬਸੰਮਤੀ ਨਾਲ ਚੁਣੀ ਗ੍ਰਾਮ ਪੰਚਾਇਤ ਖ਼ਾਨਪੁਰ ਨੂੰ ਪੰਜ ਲੱਖ ਦਾ ਚੈੱਕ ਦਿੱਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।