20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗ੍ਰੀਨਵੇਜ਼ ਸਕੂਲ ਰੁੜਕੀ ਹੀਰਾਂ ਵਲੋਂ ਐਲਾਨੇ ਸਾਲਾਨਾ ਨਤੀਜੇ <br/>

ਗ੍ਰੀਨਵੇਜ਼ ਸਕੂਲ ਰੁੜਕੀ ਹੀਰਾਂ (ਸ੍ਰੀ ਚਮਕੌਰ ਸਾਹਿਬ) ਵਲੋਂ ਐਲਾਨੇ ਨਤੀਜੇ ਦੌਰਾਨ ਮੋਹਰੀ ਬੱਚਿਆਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 29-03-2026
ਸ੍ਰੀ ਚਮਕੌਰ ਸਾਹਿਬ, 28 ਮਾਰਚ (ਜਗਮੋਹਣ ਸਿੰਘ ਨਾਰੰਗ)-ਸੀ.ਬੀ.ਐਸ.ਈ.ਅਧੀਨ ਨਜ਼ਦੀਕੀ ਪਿੰਡ ਰੁੜਕੀ ਹੀਰਾਂ ਦੇ ਗ੍ਰੀਨਵੇਜ ਸਕੂਲ ਵਿਖੇ ਅੱਜ ਸਲਾਨਾ ਨਤੀਜਾ ਐਲਾਨਿਆ ਗਿਆ | ਇਸ ਸਬੰਧੀ ਕਰਵਾਏ ਸਮਾਰੋਹ ਦੌਰਾਨ ਸੰਸਥਾ ਦੇ ਚੇਅਰਮੈਨ ਗੁਰਮੁੱਖ ਸਿੰਘ ਮੱਲੀ੍ਹ, ਐਮ ਡੀ ਹਰਜਿੰਦਰ ਸਿੰਘ ਮੱਲੀ ਅਤੇ ਪਿ੍ੰਸੀਪਲ ਮੁਕੇਸ਼ ਕੁਮਾਰ ਅਗਰਵਾਲ ਨੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਅਗਲੀ ਜਮਾਤ ਵਿਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਉਪਰੋਕਤ ਤੋਂ ਇਲਾਵਾ ਸਹਿਮਨਜੀਤ ਸਿੰਘ ਮੱਲ੍ਹੀ, ਐਡਮਿਨ ਸੰਦੀਪ ਕੌਰ, ਵਾਈਸ ਪਿ੍ੰਸੀਪਲ ਸ੍ਰੀਮਤੀ ਨੀਸ਼ਾ ਠਾਕੁਰ ਅਤੇ ਸਮੂਹ ਸਟਾਫ਼ ਮੈਂਬਰ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਪੰਜਾਬ ਸਰਕਾਰ-ਸਚਿਨ ਪਾਠਕ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਜਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।