18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭੈਰੋਮਾਜਰਾ ਅਕੈਡਮੀ 'ਚ ਮਨਾਇਆ ਸਾਹਿਬਜ਼ਾਦਾ ਜੁਝਾਰ ਸਿੰਘ ਦਾ ਜਨਮ ਦਿਹਾੜਾ <br/>

ਅਜੀਤ ਡੈਸਕ 11-04-2026
ਸ੍ਰੀ ਚਮਕੌਰ ਸਾਹਿਬ, 10 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)- ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ ਭੈਰੋਮਾਜਰਾ ਵਿਖੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਉਪਰੰਤ ਸੰਸਥਾ ਵਲੋਂ ਕਰਵਾਏ ਸਨਮਾਨ ਸਮਾਰੋਹ ਵਿਚ ਸਲਾਨਾ ਪ੍ਰੀਖਿਆ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ ਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਸਮਾਗਮ ਦੌਰਾਨ ਗਤਕਾ ਐਸੋਸੀਏਸ਼ਨ ਦੇ ਕੋਚ ਗੁਰਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਗਤਕਾ ਖੇਡ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਅਕੈਡਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਚੰਗੇ ਸੰਸਕਾਰਾਂ ਨਾਲ ਜੋੜਨਾ ਹੈ |

ਪਿਛਲੀ ਖ਼ਬਰ ਬੇ-ਮੌਸਮੀ ਬਰਸਾਤ ਕਾਰਨ ਖਰਾਬ ਹੋਈ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਮੰਡੀਆਂ 'ਚ ਖੱਜਲ ਖੁਆਰ ਨਾ ਕੀਤਾ ਜਾਵੇ- ਹਰਪ੍ਰੀਤ... ਅਗਲੀ ਖ਼ਬਰ ਹਰੀਪੁਰ ਵਿਖੇ ਕਰਿਆਨੇ ਦੀ ਦੁਕਾਨ 'ਚ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।