18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ <br/>

ਅਜੀਤ ਡੈਸਕ 11-04-2026
ਸ੍ਰੀ ਚਮਕੌਰ ਸਾਹਿਬ, 10 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਿੰਦਰ ਸਿੰਘ ਸਮੇਤ ਵੱਖ-ਵੱਖ ਧਾਰਮਿਕ ਸੁਸਾਇਟੀਆਂ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਭਾਈ ਸੰਗਤ ਸਿੰਘ ਦੀਵਾਨ ਹਾਲ 'ਚ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਪੁੱਜੇ ਪ੍ਰਚਾਰਕਾਂ ਨੇ ਵੱਧ ਰਹੇ ਡੇਰਾਵਾਦ, ਪਾਖੰਡਵਾਦ ਤੇ ਵਹਿਮਾਂ ਭਰਮਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸਿੱਖ ਧਰਮ ਨੂੰ ਵੱਡੀ ਢਾਹ ਲਾਈ ਹੈ, ਉਨ੍ਹਾਂ ਸਮਾਜਿਕ ਬੁਰਾਈਆਂ ਵਿਚ ਗ਼ਲਤਾਨ ਹੁੰਦੀ ਜਾ ਰਹੀ ਨੌਜਵਾਨ ਪੀੜੀ੍ਹ ਨੂੰ ਦਸਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ ਲੈ ਕੇ ਆਪਣਾ ਮਨੁੱਖੀ ਜੀਵਨ ਮਾਨਵਤਾ ਤੇ ਧਰਮ ਦੇ ਲੇਖੇ ਲਾਉਣ ਦੀ ਅਪੀਲ ਵੀ ਕੀਤੀ | ਸ਼ਾਮ 6 ਵਜੇ ਤੋਂ ਸ਼ੁਰੂ ਹੋਏ ਇਸ ਸਮਾਗਮ 'ਚ ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਗਿਆਨੀ ਜਸਵੀਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਭਾਈ ਅਭਿਨਾਸ਼ੀ ਸਿੰਘ ਸ੍ਰੀ ਫ਼ਤਿਹਗੜ੍ਹ ਸਾਹਿਬ, ਗਿਆਨੀ ਸੁਖਜੀਤ ਸਿੰਘ ਘਨੱਈਆ ਜੀ ਬੁੱਢਾ ਦਲ, ਗਿਆਨੀ ਗੁਰਬਾਜ਼ ਸਿੰਘ, ਭਾਈ ਕਿਰਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਆਦਿ ਪ੍ਰਚਾਰਕਾਂ ਨੇ ਦੇਰ ਰਾਤ ਤੱਕ ਸੰਗਤਾਂ ਨੂੰ ਮਨੋਹਰ ਬਾਣੀ ਦੇ ਕੀਰਤਨ ਨਾਲ ਜੋੜਿਆ | ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਸੰਗਤਾਂ ਨੂੰ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਨਾਲ ਜੋੜਨ | ਅੰਤ 'ਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਆਈਆਂ ਸੰਗਤਾਂ ਤੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਦੁੱਧ, ਜਲੇਬੀਆਂ, ਬਰੈੱਡ ਪਕੌੜੇ, ਪੀਜ਼ਾ, ਨੂਡਲਜ਼, ਆਈਸਕ੍ਰੀਮ, ਲੱਸੀ ਆਦਿ ਦੇ ਸਟਾਲ ਲਗਾਏ ਹੋਏ ਸਨ | ਗੁਰਦੁਆਰਾ ਸਾਹਿਬ ਦੇ ਅੰਦਰ ਤੇ ਬਾਹਰ ਬਹੁਤ ਸੁੰਦਰ ਸਜਾਵਟ ਕੀਤੀ ਹੋਈ ਸੀ | ਸਮਾਗਮ ਦੀ ਸੰਪੂਰਨਤਾ ਤੇ ਆਤਿਸ਼ਬਾਜ਼ੀ ਦਾ ਸੁੰਦਰ ਨਜ਼ਾਰਾ ਪੇਸ਼ ਕੀਤਾ ਅਤੇ ਵੱਖ-ਵੱਖ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਪ੍ਰਦਰਸ਼ਨ ਕੀਤਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ, ਨਗਰ ਕੌਸ਼ਲ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਭਾਈ ਰਵਿੰਦਰ ਸਿੰਘ, ਭਾਈ ਨਰਿੰਦਰ ਸਿੰਘ ਸੋਲਖੀਆਂ, ਲਵਪ੍ਰੀਤ ਸਿੰਘ, ਗੁਰਨਾਮ ਸਿੰਘ, ਗਿਆਨੀ ਜਸਵੀਰ ਸਿੰਘ ਰਸੀਦਪੁਰ, ਸੰਤ ਬਾਬਾ ਗੁਰਮੇਲ ਸਿੰਘ ਲੰਗਰਾ ਵਾਲੇ, ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਤੇਜਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਢਿੱਲੋਂ, ਜਸਵੀਰ ਸਿੰਘ ਸੈਦਪੁਰੂ, ਪਰਗਟ ਸਿੰਘ ਰੌਲੂਮਾਜਰਾ, ਜਥੇਦਾਰ ਮਨੋਹਰ ਸਿੰਘ ਮੱਕੜ, ਅਵਤਾਰ ਸਿੰਘ ਘੁੰਮਣ, ਜਗਜੀਤ ਸਿੰਘ ਜੱਗਾ ਭੰਗੂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |

ਪਿਛਲੀ ਖ਼ਬਰ ਪਿੰਡ ਕਕੌਟ ਵਿਖੇ ਸ਼ਾਰਟ ਸਰਕਟ ਨਾਲ ਮੀਟਰ ਬਕਸੇ ਨੂੰ ਲੱਗੀ ਅੱਗ <br/> ਅਗਲੀ ਖ਼ਬਰ ਬੇ-ਮੌਸਮੀ ਬਰਸਾਤ ਕਾਰਨ ਖਰਾਬ ਹੋਈ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਮੰਡੀਆਂ 'ਚ ਖੱਜਲ ਖੁਆਰ ਨਾ ਕੀਤਾ ਜਾਵੇ- ਹਰਪ੍ਰੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।