17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ 'ਤੇ ਧਾਰਮਿਕ ਸਮਾਗਮ <br/>

ਅਜੀਤ ਡੈਸਕ 11-04-2026
ਭਰਤਗੜ੍ਹ, 10 ਅਪ੍ਰੈਲ (ਜਸਬੀਰ ਸਿੰਘ ਬਾਵਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਭਰਤਗੜ੍ਹ ਵਿਖੇ ਇਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਢਾਡੀ ਗਿਆਨੀ ਜਤਿੰਦਰ ਸਿੰਘ ਬੈਂਸ ਅਤੇ ਸਾਥੀਆਂ ਨੇ ਸੰਗਤ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ | ਕੀਰਤਨ ਦਰਬਾਰ ਦੌਰਾਨ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਅਤੇ ਸ਼ਬਦ ਵਿਚਾਰਾਂ ਨਾਲ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਿਆ | ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਗਿ. ਹਰਪਾਲ ਸਿੰਘ ਨੇ ਕੀਤੀ | ਬਾਬਾ ਗੁਰਜੰਟ ਸਿੰਘ ਭਰਤਗੜ੍ਹ ਨੇ ਸਹਿਯੋਗੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ | ਇਸ ਮੌਕੇ ਭਾਈ ਈਸ਼ਰ ਸਿੰਘ, ਪਿ੍ਤਪਾਲ ਸਿੰਘ ਰਾਣਾ, ਭਾਈ ਸੁੱਖਾ ਸਿੰਘ, ਹਰਜਿੰਦਰ ਸਿੰਘ ਕੌਂਡਲ, ਰਤਨ ਸਿੰਘ, ਮਾ. ਹਰਮੋਹਣ ਸਿੰਘ, ਸੰਗਤ ਸਿੰਘ ਰਾਣਾ, ਕੈਪ. ਹਰੀਅਵਤਾਰ ਸਿੰਘ, ਜਗਦੀਸ਼ ਸਿੰਘ ਬੈਂਸ, ਨੰਬਰਦਾਰ ਹਰਕਿਰਪਾਲ ਸਿੰਘ, ਮਾ. ਅਜੈਬ ਸਿੰਘ ਲੋਚਮ, ਬਲਦੇਵ ਸਿੰਘ ਭਾਓਵਾਲ, ਕਰਨੈਲ ਸਿੰਘ, ਨਰਿੰਦਰ ਸਿੰਘ ਭਰਤਗੜ੍ਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਹਾਂਵੀਰ ਮੰਦਰ ਨੂਰਪੁਰ ਬੇਦੀ ਵਿਖੇ ਮੂਰਤੀ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।