15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਲੋਕ ਸਭਾ ਮੈਂਬਰ ਸ੍ਰੀ ਕੰਗ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ <br/>

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 11-04-2026
ਸ੍ਰੀ ਚਮਕੌਰ ਸਾਹਿਬ, 10 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਸ:ਮਲਵਿੰਦਰ ਸਿੰਘ ਕੰਗ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਜਿੱਥੇ ਉਨ੍ਹਾਂ ਸੰਗਤਾਂ ਨੂੰ ਸਾਹਿਬਜਾਦਾ ਬਾਬਾ ਜੁਝਾਰ ਸਿੰਘ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਕੀਰਤਨ ਦਾ ਅਨੰਦ ਵੀ ਮਾਣਿਆ | ਇਸ ਉਪਰੰਤ ਉਨ੍ਹਾਂ ਕਿਸੇ ਵੀ ਤਰ੍ਹਾਂ ਦੀ ਸਿਆਸੀ ਗੱਲਬਾਤ ਨਹੀਂ ਕੀਤੀ | ਪਰ ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਸਾਨੂੰ ਜ਼ੁਲਮ ਤੇ ਜ਼ਾਲਮ ਨਾਲ ਲੜਨ ਦਾ ਸੁਨੇਹਾ ਦਿੰਦੀ ਹੈ ਤੇ ਇਸ ਧਰਤੀ 'ਤੇ ਨਤਮਸਤਕ ਹੋ ਕੇ ਉਹ ਨਵੀ ਊਰਜਾ ਨਾਲ ਸਮਾਜਿਕ ਬੁਰਾਈਆਂ ਖਿਲਾਫ ਅਤੇ ਹੱਕ ਅਤੇ ਸੱਚ ਦੀ ਲੜਾਈ ਲੜਦੇ ਹਨ | ਇਸ ਮੌਕੇ ਉਨ੍ਹਾਂ ਇੱਥੋਂ ਕੁੱਝ ਦੂਰੀ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਜੰਡ ਸਾਹਿਬ ਦੇ ਪ੍ਰਬੰਧਕਾਂ ਨੂੰ ਸੋਲਰ ਸਿਸਟਮ ਲਈ ਸਮੁੱਚੀ ਪ੍ਰੋਜੈਕਟ ਰਿਪੋਰਟ ਬਣਾ ਕੇ ਉਨ੍ਹਾਂ ਨੂੰ ਭੇਜਣ ਲਈ ਕਿਹਾ ਤਾਂ ਜੋ ਉਹ ਆਪਣੇ ਸੰਸਦੀ ਫੰਡਾਂ ਵਿਚੋਂ ਇਸ ਪ੍ਰੋਜੈਕਟ ਲਈ ਫੰਡ ਜਾਰੀ ਕਰ ਸਕਣ | ਇਸ ਮੌਕੇ ਉਨ੍ਹਾਂ ਨਾਲ ਨਗਰ ਕੌਸ਼ਲ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਸ੍ਰੀ ਸੋਹੀ, ਪੰਚਾਇਤ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ ਸਮੇਤ ਕਈ ਸਮਰਥਕ ਵੀ ਮੌਜੂਦ ਸਨ |

ਪਿਛਲੀ ਖ਼ਬਰ ਵਿਸ਼ਵ ਸਿਹਤ ਦਿਵਸ ਮੌਕੇ ਆਰ.ਬੀ.ਯੂ. ਵਿਚ ਵਾਕਾਥਨ ਦਾ ਆਯੋਜਨ <br/> ਅਗਲੀ ਖ਼ਬਰ ਸੈਣੀਮਾਜਰਾ 'ਚ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਸੰਵਾਦ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।