14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਕਾਲੂਵਾਲ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ <br/>

ਪਿੰਡ ਕਾਲੂਵਾਲ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ | ਤਸਵੀਰ- ਅੰਮਿ੍ਤਪਾਲ ਸਿੰਘ ਬੰਟੀ <br/> 13-04-2026
ਪੁਰਖਾਲੀ, 12 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਸਰਾੜੀ ਅਧੀਨ ਆਉਂਦੇ ਪਿੰਡ ਕਾਲੂਵਾਲ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਖੇਡ ਸਟੇਡੀਅਮ ਦੀ ਖ਼ੁਸ਼ੀ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਉਪਰੰਤ ਵਿਧਾਇਕ ਚੱਢਾ ਵਲੋਂ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਦੇ ਹਰ ਪਿੰਡ ਵਿਚ ਵੱਡੇ ਖੇਡ ਸਟੇਡੀਅਮ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਹ ਵੱਡਾ ਉਪਰਾਲਾ ਸਿੱਧ ਹੋ ਰਿਹਾ ਹੈ | ਇਸ ਮੌਕੇ ਪਿੰਡ ਦੇ ਸਰਪੰਚ ਅਜੈਬ ਸਿੰਘ ਵਲੋਂ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਲਈ ਹਲਕਾ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ | ਉਨ੍ਹਾਂ ਇਸ ਮੌਕੇ ਹਲਕਾ ਵਿਧਾਇਕ ਤੋਂ ਮੰਗ ਕੀਤੀ ਕਿ ਖੇਡ ਸਟੇਡੀਅਮ ਲਈ ਸੋਲਰ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇ ਨੌਜਵਾਨਾਂ ਲਈ ਜਿਮ ਦਾ ਪ੍ਰਬੰਧ ਕੀਤਾ ਜਾਵੇ ਅਤੇ ਫ਼ਸਲਾਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਬੰਨ੍ਹ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਪਿੰਡ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਉਨ੍ਹਾ ਕਿਹਾ ਕਿ ਭੋਲੋਂ ਅਤੇ ਸਰਾੜੀ ਪਿੰਡ ਦਰਮਿਆਨ ਟੁੱਟੀ ਪਈ ਪੁਲੀ ਤੇ ਵੀ ਜਲਦੀ ਨਵੀਂ ਕੋਈ ਉਸਾਰੀ ਜਾਵੇਗੀ | ਇਸ ਮੌਕੇ ਪਿੰਡ ਦੀ ਪੰਚਾਇਤ, ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਪੰਚਾਇਤਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੁਰਖਾਲੀ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਆਪ ਆਗੂ ਸੁਰਜੀਤ ਸਿੰਘ ਰਾਮਪੁਰ, ਮੋਹਣ ਸਿੰਘ ਸਰਪੰਚ ਬੜੀ, ਮਨਪ੍ਰੀਤ ਸਿੰਘ ਸਰਪੰਚ ਭੱਦਲ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੋਨੂ ਸਰਪੰਚ ਪੰਜੋਲੀ, ਸੁਖਵਿੰਦਰ ਸਿੰਘ ਸਰਪੰਚ ਭੰਗਾਲਾ, ਬਹਾਦਰ ਸਿੰਘ ਸਰਪੰਚ ਸਿਆਸਤਪੁਰ, ਪੰਚ ਸਤਵਿੰਦਰ ਸਿੰਘ,ਅਮਰ ਸਿੰਘ, ਕਮਲਦੀਪ ਕੌਰ, ਕੁਲਵੀਰ ਕੌਰ, ਅਵਤਾਰ ਸਿੰਘ, ਕਲੱਬ ਪ੍ਰਧਾਨ ਹਰਜੀਤ ਸਿੰਘ, ਸੁਖਵਿੰਦਰ ਸਿੰਘ,ਬਲਕਾਰ ਸਿੰਘ, ਐਡਵੋਕੇਟ ਪ੍ਰਭਜੀਤ ਸਿੰਘ ਕਾਲੂਵਾਲ, ਨੌ ਨਿਹਾਲ ਸਿੰਘ, ਸੂਬੇਦਾਰ ਦਰਸ਼ਨ ਸਿੰਘ, ਦੀਦਾਰ ਸਿੰਘ, ਲਾਡੀ, ਪ੍ਰੀਤ, ਮਿੱਠੂ ਆਦਿ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਗੁਰਦੇਵ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਨਿਯੁਕਤ ਅਗਲੀ ਖ਼ਬਰ ਮੁੱਖ ਮੰਤਰੀ ਸੁੱਖੂ ਨੇ ਬਲਕ ਡਰੱਗ ਪਾਰਕ ਵਿਖੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।