15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਯੁਵਕ ਸੇਵਾਵਾਂ ਕਲੱਬ ਖੈਰਪੁਰ ਵਲੋਂ ਅੰਬੇਡਕਰ ਜੈਅੰਤੀ ਮਨਾਈ <br/>

ਅਜੀਤ ਡੈਸਕ 15-04-2026
ਮੋਰਿੰਡਾ, 14 ਅਪ੍ਰੈਲ (ਪਿ੍ਤਪਾਲ ਸਿੰਘ)- ਯੁਵਕ ਸੇਵਾਵਾਂ ਕਲੱਬ ਖੈਰਪੁਰ ਵਲੋਂ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਯੂਥ ਆਗੂ ਦਿਲਪ੍ਰੀਤ ਸਿੰਘ ਮੋਰਿੰਡਾ ਨੇ ਦੱਸਿਆ ਕਿ ਡਾ.ਅੰਬੇਡਕਰ ਦਾ ਜਨਮ ਦਿਨ ਜੀ ਐਸ ਕਲੀਨਿਕ ਵਿਖੇ ਮਨਾਇਆ ਗਿਆ | ਇਸ ਮੌਕੇ ਬਿਕਰਮਜੀਤ ਸਿੰਘ ਬਿੱਕੀ ਖੈਰਪੁਰ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਖੈਰਪੁਰ ਨੇ ਕਿਹਾ ਕਿ ਸਾਨੂੰ ਸਭ ਨੂੰ ਬਾਬਾ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਚੱਲਣਾ ਚਾਹੀਦਾ ਹੈ | ਉਨ੍ਹਾਂ ਦੀ ਜੀਵਨੀ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਕਿ ਕਿਵੇਂ ਉਹ ਇਹ ਗ਼ਰੀਬ ਪਰਿਵਾਰ ਦੇ ਵਿਚ ਪੈਦਾ ਹੋਏ ਅਤੇ ਵੱਡੇ ਹੋ ਕੇ ਉਣਨਾ ਭਾਰਤ ਦੇਸ਼ ਦਾ ਸੰਵਿਧਾਨ ਲਿਖਿਆ ਉਨ੍ਹਾਂ ਨੇ ਅÏਰਤਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ | ਗੁਰਦਰਸ਼ਨ ਸਿੰਘ ਨੇ ਆਏ ਹੋਏ ਸਾਰੇ ਸਾਥੀਆ ਦਾ ਧੰਨਵਾਦ ਕੀਤਾ | ਇਸ ਮੌਕੇ ਮਨਜੀਤ ਸਿੰਘ ਗਰੇਵਾਲ, ਗੁਰਚਰਨ ਸਿੰਘ ਬਮਨਾੜਾ, ਜੋਰਾਵਰ ਆਟੋ ਡੀਲ ਮੋਰਿੰਡਾ, ਗੁਰਿੰਦਰ ਸਿੰਘ ਮੈਣੀ, ਅਜੈਪਾਲ, ਮਨਦੀਪ ਮੋਰਿੰਡਾ, ਜਤਿੰਦਰ ਸਿੰਘ, ਰਿਤਿਕ ਮੋਰਿੰਡਾ, ਸੋਢੀ ਮੰਡਾਂ, ਨੀਰਜ ਮੋਰਿੰਡਾ, ਜਪਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਖਿਆ ਸੰਕਲਪ ਸਮਾਗਮ 19 ਨੂੰ ਸਕੂਲ ਆਫ਼ ਐਮੀਨੈਂਸ ਨੰਗਲ 'ਚ ਹੋਵੇਗਾ- ਬੈਂਸ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।