16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ, ਮੁਕੱਦਮਾ ਦਰਜ

ਅਜੀਤ ਡੈਸਕ 15-04-2026
ਮੋਰਿੰਡਾ, 14 ਅਪ੍ਰੈਲ (ਤਰਲੋਚਨ ਸਿੰਘ ਕੰਗ)-ਖੰਡ ਮਿੱਲ ਮੋਰਿੰਡਾ ਨੇੜੇ ਮਹਿੰਦਰਾ ਪਿਕਅਪ ਗੱਡੀ ਤੇ ਮੋਟਰਸਾਈਕਲ ਵਿਚਾਲੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਮੋਰਿੰਡਾ ਪੁਲਿਸ ਨੇ ਪਿਕਅਪ ਗੱਡੀ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਮੋਰਿੰਡਾ ਸ਼ਹਿਰੀ ਸਬ ਇੰਸਪੈਕਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਕਕਰਾਲੀ ਵਲੋਂ ਪੁਲਿਸ ਨੂੰ ਲਿਖਵਾਏ ਬਿਆਨ ਵਿਚ ਦੱਸਿਆ ਕਿ ਜਸਵੀਰ ਸਿੰਘ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਫਲੈਕਸ ਦਾ ਕੰਮ ਕਰਦਾ ਸੀ | ਰਾਤ ਸਮੇਂ ਜਦੋਂ ਜਸਵੀਰ ਸਿੰਘ ਦੇ ਇੱਕ ਦੋਸਤ ਕਰਨਵੀਰ ਸਿੰਘ ਵਾਸੀ ਪਿੰਡ ਬਮਨਾੜਾ ਨੇ ਜਸਵੀਰ ਸਿੰਘ ਨੂੰ ਫੋਨ ਕੀਤਾ ਤਾਂ ਅੱਗੋਂ ਕਿਸੇ ਨੇ ਉਸਦਾ ਫੋਨ ਚੁੱਕ ਕੇ ਦੱਸਿਆ ਕਿ ਜਸਵੀਰ ਸਿੰਘ ਦਾ ਐਕਸੀਡੈਂਟ ਹੋ ਗਿਆ ਹੈ | ਜਿਸ ਵਿਚ ਉਸਦੇ ਗੰਭੀਰ ਸੱਟਾਂ ਲੱਗੀਆਂ ਤੇ ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਉਸਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਗਿਆ | ਐਸ.ਐਚ.ਓ. ਗੁਰਮੁੱਖ ਸਿੰਘ ਨੇ ਦੱਸਿਆ ਕਿ ਖੰਡ ਮਿੱਲ 'ਤੇ ਸਥਿਤ ਇੱਕ ਦੁਕਾਨ ਦੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਵੇਖਿਆ ਕਿ ਇੱਕ ਮਹਿੰਦਰਾ ਪਿਕਅਪ ਗੱਡੀ ਤੇ ਮੋਟਰਸਾਈਕਲ ਵਿਚਾਲੇ ਹਾਦਸਾ ਵਾਪਰ ਗਿਆ |

ਪਿਛਲੀ ਖ਼ਬਰ ਟਰੈਕਟਰ ਟਰਾਲੀ 'ਤੇ ਪਿੰਡ ਹਜ਼ਾਰਾ ਮੁੱਖ ਸੜਕ 'ਤੇ ਹੋਈ ਗੋਲਾਬਾਰੀ ਅਗਲੀ ਖ਼ਬਰ ਅਨਾਜ ਮੰਡੀ ਬੇਲਾ ਵਿਚ ਕਣਕ ਦੀ ਖ਼ਰੀਦ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।