11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੇਜਰੀਵਾਲ ਨੂੰ ਅਦਾਲਤੀ ਰਾਹਤ ਮਿਲਣ 'ਤੇ ਵਿਧਾਇਕ ਦਿਨੇਸ਼ ਚੱਢਾ ਨੇ ਪੇਸ਼ ਕੀਤੀ ਮੁਬਾਰਕਬਾਦ <br/>

ਅਜੀਤ ਡੈਸਕ 18-04-2026
ਰੂਪਨਗਰ, 17 ਅਪ੍ਰੈਲ (ਸਟਾਫ਼ ਰਿਪੋਰਟਰ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਅਦਾਲਤ ਵਲੋਂ ਮਿਲੀ ਵੱਡੀ ਰਾਹਤ ਲਈ ਦਿਲੋਂ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸੱਚਾਈ, ਇਮਾਨਦਾਰੀ ਅਤੇ ਨਿਆਂ ਦੀ ਜਿੱਤ ਦਾ ਪ੍ਰਤੀਕ ਹੈ, ਜਿਸ ਨਾਲ ਦੇਸ਼ ਦੀ ਲੋਕਤੰਤਰਕ ਪ੍ਰਣਾਲੀ 'ਤੇ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ | ਵਿਧਾਇਕ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਭਿ੍ਸ਼ਟਾਚਾਰ ਖ਼ਿਲਾਫ ਲੜਾਈ ਦੌਰਾਨ ਕਈ ਚੁਣੌਤੀਆਂ ਅਤੇ ਦਬਾਵਾਂ ਦਾ ਸਾਹਮਣਾ ਕੀਤਾ ਹੈ, ਪਰ ਉਹ ਕਦੇ ਵੀ ਆਪਣੇ ਅਸੂਲਾਂ ਤੋਂ ਪਿੱਛੇ ਨਹੀਂ ਹਟੇ | ਉਨ੍ਹਾਂ ਦੱਸਿਆ ਕਿ ਕੇਜਰੀਵਾਲ ਦਾ ਇਹ ਸੰਘਰਸ਼ ਸਿਰਫ਼ ਇਕ ਵਿਅਕਤੀ ਦੀ ਲੜਾਈ ਨਹੀਂ, ਸਗੋਂ ਸਚਾਈ ਅਤੇ ਇਮਾਨਦਾਰੀ ਨੂੰ ਕਾਇਮ ਰੱਖਣ ਦੀ ਵੱਡੀ ਮਿਸਾਲ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਬਣੇਗੀ | ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਪਾਰਦਰਸ਼ੀ ਅਤੇ ਸਾਫ਼-ਸੁਥਰੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ ਅਤੇ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਨੇ ਦੇਸ਼ ਦੀ ਰਾਜਨੀਤੀ ਵਿਚ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ | ਇਸ ਮੌਕੇ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਕੇਜਰੀਵਾਲ ਨੂੰ ਇਸ ਕਾਨੂੰਨੀ ਰਾਹਤ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਜੰਗਲਾਤ ਵਰਕਰਾਂ ਨੇ ਵਣ ਮੰਤਰੀ ਦੇ ਹਲਕੇ 'ਚ ਸੰਘਰਸ਼ ਵਿੱਢਣ ਦਾ ਬਿਗੁਲ ਵਜਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਨੰਗਲ ਚੋਣਾਂ ਲਈ ਰਾਖਵਾਂਕਰਨ ਸੂਚੀ ਨੇ ਕਈ ਦਿੱਗਜਾਂ ਦੇ ਕਤਰੇ ਸਿਆਸੀ ਖੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।