10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਭੱਲੜੀ ਵਿਖੇ ਕਰਵਾਏ ਸਮਾਗਮ 'ਚ ਕੀਤੀ ਸ਼ਿਰਕਤ <br/>

ਅਜੀਤ ਡੈਸਕ 18-04-2026
ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਭੱਲੜੀ ਵਿਖੇ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ | ਤਸਵੀਰ : ਚੌਧਰੀ ਧਰਮ ਪਾਲ


ਸੁਖਸਾਲ, 17 ਅਪ੍ਰੈਲ (ਧਰਮ ਪਾਲ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਜੀ ਦੇ 136ਵੇਂ ਜਨਮ ਦਿਵਸ ਮੌਕੇ ਪਿੰਡ ਭੱਲੜੀ ਵਿਖੇ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਦਿਆਂ ਡਾ. ਅੰਬੇਡਕਰ ਜੀ ਦੇ ਚਰਨਾਂ ਵਿਚ ਨਮਨ ਕੀਤਾ | ਇਸ ਮੌਕੇ ਉਨ•ਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ 20ਵੀ ਸਦੀ ਦੇ ਮਹਾਨ ਨਾਇਕ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਦੂਰ ਅੰਦੇਸ਼ੀ ਸੋਚ ਨੇ ਭਾਰਤ ਵਿਚ ਸਮਾਨਤਾ ਕਾਇਮ ਕਰਕੇ ਹਰ ਵਰਗ ਦਾ ਵਿਕਾਸ ਕਰਵਾਇਆ | ਉਨ•ਾਂ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਜੀ ਨੇ ਭਾਰਤ ਨੂੰ ਇੱਕ ਮਜ਼ਬੂਤ ਸੰਵਿਧਾਨ ਦੇਣ ਦੇ ਨਾਲ-ਨਾਲ ਸਮਾਜ ਵਿਚ ਸਮਾਨਤਾ, ਨਿਆਂ ਅਤੇ ਭਾਈਚਾਰੇ ਦੀ ਸੋਚ ਨੂੰ ਮਜ਼ਬੂਤ ਕੀਤਾ | ਉਨ•ਾਂ ਕਿਹਾ ਕਿ ਡਾ. ਅੰਬੇਡਕਰ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹਨ ਅਤੇ ਨੌਜਵਾਨ ਪੀੜ•ੀ ਨੂੰ ਉਨ•ਾਂ ਦੇ ਵਿਚਾਰਾਂ ਨੂੰ ਅਪਣਾਉਂਦੇ ਹੋਏ ਅੱਗੇ ਵਧਣਾ ਚਾਹੀਦਾ ਹੈ | ਇਸ ਮੌਕੇ ਉਨ•ਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਚ ਬਰਾਬਰੀ ਅਤੇ ਸਾਂਝੀਵਾਲਤਾ ਨੂੰ ਵਧਾਉਣ ਲਈ ਇਕੱਠੇ ਹੋ ਕੇ ਕੰਮ ਕੀਤਾ ਜਾਵੇ | ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ ਵੀ ਡਾ.ਅੰਬੇਡਕਰ ਜੀ ਦੀ ਜ਼ਿੰਦਗੀ ਅਤੇ ਉਨ•ਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਵੀ ਉਨ•ਾਂ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਗਿਆ | ਸਮਾਗਮ ਦੌਰਾਨ ਸਾਰੇ ਹਾਜ਼ਰ ਲੋਕਾਂ ਵਲੋਂ ਡਾ. ਅੰਬੇਡਕਰ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਕਲਪ ਵੀ ਲਿਆ ਗਿਆ | ਇਸ ਮੌਕੇ ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਰਾਕੇਸ਼ ਕੁਮਾਰ ਜਾਂਦਲਾ ਹਲਕਾ ਕੋਆਰਡੀਨੇਟਰ ਐਸ.ਸੀ ਵਿੰਗ, ਰਾਕੇਸ ਵਰਮਾ ਬਲਾਕ ਪ੍ਰਧਾਨ, ਬਲਵੰਤ ਕੌਰ, ਹੁਸ਼ਿਆਰ ਸਿੰਘ, ਬਲਾਕ ਪ੍ਰਧਾਨ ਨਿਤਿਨ ਪੁਰੀ, ਪਿੰਕੀ ਸ਼ਰਮਾ ਭਨਾਮ, ਬਾਵਾ, ਰਾਕੇਸ਼ ਚੋਧਰੀ, ਬੁੱਲਾ, ਗੁਰਬਖਸ਼ ਸਿੰਘ ਬਿੱਲਾ ਮਹਿਲਵਾਂ, ਸੁਖਵੰਤ ਸਿੰਘ, ਮਨਜੀਤ ਸਿੰਘ ਸੋਨੀ, ਹਰਜਾਪ ਸਿੰਘ, ਚਰਨਦਾਸ ਪੱਸੀਵਾਲ, ਦਲਜੀਤ ਸਿੰਘ ਕਾਕਾ, ਨਿਤਿਨ ਸ਼ਰਮਾ, ਸਰਪੰਚ ਰੋਕੀ ਚੋਧਰੀ, ਮੋਹਣ ਲਾਲ ਸੁਖਸਾਲ, ਤਰਵੇਸ਼ ਕਪਿਲ, ਸੁਰੇਸ਼ ਕੁਮਾਰ, ਸਰਪੰਚ ਪਹੂ ਲਾਲ, ਸਰਪੰਚ ਸੁਖਵਿੰਦਰ ਸਿੰਘ ਬਿੰਦੀ, ਮੱਖਣ ਸਿੰਘ ਗੋਹਲਣੀ, ਮੁਖਤਿਆਰ ਮੁਹੰਮਦ, ਹੈਪੀ ਭੰਗਲਾਂ, ਸ਼ਿਵ ਵਰਮਾ, ਦੀਪਕ ਪਲਾਸੀ, ਪਿੰਕੀ ਸ਼ਰਮਾ, ਬਾਮ ਦੇਵ, ਸੁਖਦੇਵ ਸਿੰਘ, ਨੰਬਰਦਾਰ ਹਰਜਿੰਦਰ ਸਿੰਘ ਰਣਜੀਤ ਸਿੰਘ, ਹਰਨੇਕ ਸਿੰਘ, ਰਾਹੁਲ, ਕਮਲ ਸਿੰਘ, ਜਸਵਿੰਦਰ ਕੌਰ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਬਿ੍ਟਿਸ਼ ਲੌਰੀਏਟ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਡਾ. ਅੰਬੇਡਕਰ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।