09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

''ਡੇਂਗੂ 'ਤੇ ਵਾਰ'' ਮੁਹਿੰਮ ਤਹਿਤ ਸਰਵੇ ਟੀਮਾਂ ਰਵਾਨਾ <br/>

ਅਜੀਤ ਡੈਸਕ 18-04-2026
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਵਲੋਂ ਡੇਂਗੂ ਬੁਖਾਰ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਸ਼ੇਸ਼ ''ਡੇਂਗੂ ਤੇ ਵਾਰ'' ਮੁਹਿੰਮ ਤਹਿਤ ਜ਼ਿਲ੍ਹਾ ਪੱਧਰ 'ਤੇ ਸਰਵੇ ਟੀਮਾਂ ਨੂੰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਡੇਂਗੂ ਮੱਛਰ ਦੇ ਪੈਦਾ ਹੋਣ ਵਾਲੇ ਸਥਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਖਤਮ ਕਰਨਾ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਹੈ | ਇਸ ਦੌਰਾਨ 6 ਟੀਮਾਂ ਵਲੋਂ ਘਰਾਂ, ਸਕੂਲਾਂ ਅਤੇ ਜਨਤਕ ਸਥਾਨਾਂ ਦੀ ਜਾਂਚ ਕਰਕੇ ਲਾਰਵਾ ਨਸ਼ਟ ਕੀਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕਰਵਾਰ ''ਡਰਾਈ ਡੇU ਮਨਾਉਂਦੇ ਹੋਏ ਪਾਣੀ ਇਕੱਠਾ ਨਾ ਹੋਣ ਦਿਉਣ ਅਤੇ ਸਫ਼ਾਈ ਦਾ ਖਾਸ ਧਿਆਨ ਰੱਖਣ | ਡੇਂਗੂ ਦੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ | ਸਿਹਤ ਵਿਭਾਗ ਵਲੋਂ ਇਹ ਮੁਹਿੰਮ ਅਗੇ ਵੀ ਜਾਰੀ ਰਹੇਗੀ |

ਪਿਛਲੀ ਖ਼ਬਰ ਐਨੀਮੈਟਿ੍ਕਸ 2026 ਵਿਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਗੁਰੂ ਕਾ ਖੂਹ ਮੁੰਨੇ ਵਿਖੇ ਵਿਸ਼ਵ ਕਿਤਾਬ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।