09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਨੂੰ ਵੱਡੀ ਮਜ਼ਬੂਤੀ <br/>

ਅਜੀਤ ਡੈਸਕ 18-04-2026
ਘਨੌਲੀ, 17 ਅਪ੍ਰੈਲ (ਜਸਵੀਰ ਸਿੰਘ ਸੈਣੀ)-ਰੂਪਨਗਰ ਜ਼ਿਲ੍ਹੇ 'ਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡੀ ਤਾਕਤ ਮਿਲੀ ਜਦੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ | ਇਹ ਵਿਸ਼ੇਸ਼ ਜੁਆਇਨਿੰਗ ਪ੍ਰੋਗਰਾਮ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਕਰਵਾਏ ਜ਼ਿਲ੍ਹਾ ਭਾਰਤੀ ਜਨਤਾ ਯੁਵਾ ਮੋਰਚਾ ਪ੍ਰਧਾਨ ਐਡਵੋਕੇਟ ਅਮਨਪ੍ਰੀਤ ਸਿੰਘ ਕਾਬੜਵਾਲ ਤੇ ਮੰਡਲ ਘਨੌਲੀ ਪ੍ਰਧਾਨ ਇੰਦਰਪਾਲ ਸਿੰਘ ਲੋਹਗੜ੍ਹ ਫਿੱਡੇ ਨੇ ਅਹਿਮ ਭੂਮਿਕਾ ਨਿਭਾਉਂਦੇ ਹੋਏ, ਲੋਦੀ ਮਾਜਰਾ ਵਿਖੇ ਸਾਰੇ ਨਵੇਂ ਸਾਥੀਆਂ ਨੂੰ ਭਾਜਪਾ 'ਚ ਸ਼ਾਮਿਲ ਕਰਵਾਇਆ | ਭਾਜਪਾ 'ਚ ਸ਼ਾਮਿਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਨਰਿੰਦਰ ਮੋਦੀ ਦੀ ਲੋਕ ਹਿਤਕਾਰੀ ਨੀਤੀਆਂ ਤੇ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਭਾਜਪਾ ਨਾਲ ਜੁੜੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੇ ਆਮ ਲੋਕਾਂ 'ਚ ਵਿਸ਼ਵਾਸ ਪੈਦਾ ਕੀਤਾ ਹੈ | ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸਾਰੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ ਜੋ ਭਾਜਪਾ ਦੀਆਂ ਨੀਤੀਆਂ 'ਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਵਰਕਰ ਨੂੰ ਯੋਗ ਮਾਨ ਸਨਮਾਨ ਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ | ਇਸ ਮੌਕੇ ਇੰਦਰਪਾਲ ਸਿੰਘ, ਸੁਰਜੀਤ ਸਿੰਘ, ਪਰਮਿੰਦਰ ਕੁਮਾਰ, ਰਾਮ ਨੂਹੋਂ, ਸੱਤੂ ਰੋਲਮਾਜਰਾ ਤੇ ਸੁੱਖੀ ਗੁਨੋਮਾਜਰਾ ਸਮੇਤ ਕਈ ਭਾਜਪਾ ਵਰਕਰ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਪਿੰਡ ਚਤਾਮਲੀ ਵਿਖੇ 4 ਮਈ ਤੋਂ ਸ਼ੁਰੂ ਹੋਵੇਗਾ 4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ <br/> ਅਗਲੀ ਖ਼ਬਰ ਮਹਿਲਾ 'ਤੇ ਲਾਵਾਰਸ ਕੁੱਤਿਆਂ ਦਾ ਹਮਲਾ, ਰੋਪੜ 'ਚ ਦਹਿਸ਼ਤ ਦਾ ਮਾਹੌਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।