09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਐਸ.ਡੀ.ਐਮ. ਸਚਿਨ ਪਾਠਕ ਨੇ ਨਗਰ ਕੌਂਸਲ ਨੰਗਲ ਦੇ ਪ੍ਰਸ਼ਾਸਕ ਵਜੋਂ ਸੰਭਾਲਿਆ ਅਹੁਦਾ <br/>

ਅਜੀਤ ਡੈਸਕ 18-04-2026
ਨੰਗਲ, 17 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਵੋਟਾਂ ਰਾਹੀਂ ਚੁਣੇ ਹੋਏ ਨਗਰ ਕੌਂਸਲ ਨੰਗਲ ਦੇ ਕੌਂਸਲਰਾਂ ਦਾ ਪੰਜ ਸਾਲ ਦਾ ਕਾਰਜਕਾਲ ਮੁਕੰਮਲ ਹੋਣ ਉਪਰੰਤ ਅੱਜ ਐਸ.ਡੀ.ਐਮ. ਨੰਗਲ ਸਚਿਨ ਪਾਠਕ ਵਲੋਂ ਨਗਰ ਕੌਂਸਲ ਨੰਗਲ ਦੇ ਪ੍ਰਸ਼ਾਸਨਿਕ ਵਜੋਂ ਆਪਣਾ ਅਹੁਦਾ ਸੰਭਾਲਿਆ | ਇਸ ਮੌਕੇ ਨਗਰ ਕੌਂਸਲ ਨੰਗਲ ਦੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਕੌਂਸਲ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ | ਐਸ.ਡੀ.ਐਮ. ਪਾਠਕ ਨੇ ਕਿਹਾ ਕਿ ਉਹ ਨਗਰ ਕੌਂਸਲ ਦੇ ਕੰਮਕਾਜ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ | ਨੰਗਲ ਨਗਰ ਕੌਂਸਲ ਚੋਣਾਂ ਸੰਬੰਧੀ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਲੋਕਾਂ ਨੂੰ ਆਪਣੇ ਇਤਰਾਜ਼ ਜਮਾ ਕਰਨ ਲਈ ਇੱਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਜੋ ਕੋਈ ਵੀ ਇਤਰਾਜ਼ ਦਰਜ ਕਰਨਾ ਚਾਹੁੰਦਾ ਹੈ, ਉਹ 15 ਦਿਨਾਂ ਦੇ ਅੰਦਰ ਇਤਰਾਜ਼ ਦਰਜ ਕਰਵਾ ਸਕਦਾ ਹੈ | ਅੰਤਿਮ ਖਰੜਾ 5 ਮਈ ਨੂੰ ਤਿਆਰ ਹੋ ਜਾਵੇਗਾ ਅਤੇ ਉਸ ਤੋਂ ਬਾਅਦ, ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕੀਤਾ ਜਾਵੇਗਾ | ਨਗਰ ਕੌਂਸਲ ਨੰਗਲ ਅਧੀਨ ਚੱਲ ਰਹੀ ਲਾਇਬਰੇਰੀ ਦਾ ਨਵੀਨੀਕਰਨ ਕੀਤਾ ਜਾਵੇਗਾ | ਨਗਰ ਕੌਂਸਲ ਦੀ ਆਮਦਨ ਵਧਾਉਣ ਲਈ ਇਸ਼ਤਹਾਰਬਾਜੀ ਪੁਆਂਇਟਾ ਨੂੰ ਵਰਤਿਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਸਤੀਸ਼ ਚੋਪੜਾ ਅਤੇ ਮੁਕੇਸ਼ ਵਰਮਾ ਤੋਂ ਇਲਾਵਾ ਨਗਰ ਕੌਂਸਲ ਨੰਗਲ ਦੇ ਐਸ.ਡੀ.ਓ ਦਲਜੀਤ ਸਿੰਘ, ਮਨਜੀਤ ਸਿੰਘ ਸਹਾਇਕ ਮਿਊਸਿਪਲ ਇੰਜੀਨੀਅਰ, ਸੁਪਰਡੈਂਟ ਮੁਕੇਸ਼ ਸ਼ਰਮਾ, ਮਲਕੀਤ ਸਿੰਘ ਸੈਨਟਰੀ ਇੰਸਪੈਕਟਰ, ਜੇ.ਈ ਰਾਕੇਸ਼ ਜੋਸ਼ੀ, ਇੰਸਪੈਕਟਰ ਜਸਵਿੰਦਰ ਕੌਰ, ਸੰਜੇ ਕੁਮਾਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਬੀ. ਆਰ. ਅੰਬੇਡਕਰ ਦੇ ਜਨਮ ਦਿਨ 'ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਕਾਰਨ ਖਰੜ ਹਲਕੇ 'ਚ ਭਾਜਪਾ ਦਾ ਆਧਾਰ ਵਧਦਾ ਜਾ ਰਿਹੈ-ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।