09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬੀ. ਆਰ. ਅੰਬੇਡਕਰ ਦੇ ਜਨਮ ਦਿਨ 'ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ <br/>

ਅਜੀਤ ਡੈਸਕ 18-04-2026
ਘਨੌਲੀ, 17 ਅਪ੍ਰੈਲ (ਜਸਵੀਰ ਸਿੰਘ ਸੈਣੀ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਡਾਕਟਰ ਬੀ ਆਰ ਅੰਬੇਡਕਰ ਦੇ ਜਨਮ ਦਿਨ ਮੌਕੇ ਯੂਨੀਅਨ ਦੇ ਆਗੂ ਕਾਮਰੇਡ ਮਾਸਟਰ ਦਲੀਪ ਸਿੰਘ ਘਨੌਲਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਡਾ. ਬੀ ਆਰ ਅੰਬੇਡਕਰ ਦੀ ਭਾਰਤ ਦੇ ਦੱਬੇ ਕੁਚਲੇ ਲੋਕਾਂ ਨੂੰ ਉਨ੍ਹਾਂ ਦੇ ਮਨੁੱਖੀ ਅਧਿਕਾਰ ਦੇਣ ਲਈ ਯਾਦ ਕੀਤਾ ਗਿਆ ਅਤੇ ਇਹ ਗੱਲ ਜ਼ੋਰ ਦੇ ਕੇ ਕਹੀ ਗਈ ਕਿ ਅੰਬੇਡਕਰ ਦੇ ਸੁਪਨਿਆਂ ਦਾ ਭਾਰਤ ਅਜੇ ਨਹੀਂ ਬਣ ਸਕਿਆ | ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦੇਸ਼ ਦੇ ਮਿਹਨਤਕਸ਼ ਲੋਕਾਂ ਦੀ ਲੋੜ ਹੈ | ਇਸ ਮੌਕੇ ਇਕੱਠੇ ਹੋਏ ਪਿੰਡ ਭਰਤਗੜ੍ਹ,ਬੜਾ ਪਿੰਡ, ਬੇਲੀਆਂ, ਗਾਜੀਪੁਰ ,ਚੱਕ ਕਰਮਾਂ ਆਦਿ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਨਰੇਗਾ ਮਜ਼ਦੂਰਾਂ ਨੂੰ 100 ਦਿਨ ਕੰਮ ਪੂਰਾ ਨਹੀਂ ਮਿਲਿਆ ਉਨ੍ਹਾਂ ਨੂੰ ਕੰਮ ਦਿੱਤਾ ਜਾਵੇ | ਮਜ਼ਦੂਰਾਂ ਦੇ ਮਸਲੇ ਹੱਲ ਕੀਤੇ ਜਾਣ ਨਹੀਂ ਤਾਂ ਮਜ਼ਦੂਰ ਸੰਘਰਸ਼ ਲਈ ਮਜਬੂਰ ਹੋਣਗੇ | ਇਸ ਮੌਕੇ ਕਾਮਰੇਡ ਪਵਨ ਕੁਮਾਰ ਸਰਪੰਚ ਚੱਕ ਕਰਮਾਂ, ਪਿਆਰਾ ਸਿੰਘ ਬੇਲੀਆਂ, ਕਿਸਾਨ ਆਗੂ ਸਤਨਾਮ ਸਿੰਘ ਡੰਗੌਲੀ, ਇਸਤਰੀ ਸਭਾ ਆਗੂ ਪ੍ਰਭਾ ਦੇਵੀ, ਮਨਜੀਤ ਕੌਰ, ਵਿਦਿਆਰਥੀ ਆਗੂ ਮਨਪ੍ਰੀਤ ਕੌਰ ਮਨਸਾਲੀ, ਪਰਮਜੀਤ ਸਿੰਘ ਪੰਮਾ ਚੱਕ ਕਰਮਾਂ, ਕਾਰਤਿਕ ਭਾਰਦਵਾਜ, ਮਨੀ ਚੱਕ ਕਰਮਾਂ, ਲਾਡੀ, ਟੀਟੂ ਚੱਕ ਕਰਮਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਰਮਨ ਕੁਮਾਰ ਗੁਪਤਾ ਨੇ ਸਿਵਲ ਸਰਜਨ ਰੂਪਨਗਰ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਐਸ.ਡੀ.ਐਮ. ਸਚਿਨ ਪਾਠਕ ਨੇ ਨਗਰ ਕੌਂਸਲ ਨੰਗਲ ਦੇ ਪ੍ਰਸ਼ਾਸਕ ਵਜੋਂ ਸੰਭਾਲਿਆ ਅਹੁਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।